ਸਰਦੀਆਂ ਦੇ ਮੌਸਮ ਵਿੱਚ ਅਕਸਰ ਗਲੇ ਨਾਲ ਸੰਬੰਧਿਤ ਪਰੇਸ਼ਾਨੀਆਂ ਜਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਲੋਕ ਇਨ੍ਹਾਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਕਈ ਤਰ੍ਹਾਂ ਦੀਆਂ ਅੰਗਰੇਜ਼ੀ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਲਗਾਤਾਰ ਅੰਗਰੇਜ਼ੀ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਇਨ੍ਹਾਂ ਦੀ ਵਰਤੋਂ ਕਰਨ ਨਾਲ ਦਿੱਕਤਾਂ ਵਧ ਸਕਦੀਆਂ ਹਨ। ਇਸ ਲਈ ਹਰ ਤਰ੍ਹਾਂ ਦੇ ਰੋਗ ਤੋਂ ਰਾਹਤ ਪਾਉਣ ਲਈ ਜਾਂ ਸਰਦੀਆਂ ਜਾਂ ਖਾਂਸੀ ਜ਼ੁਕਾਮ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਨੁਸਖਿਆਂ ਦੀ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਕਰਨੀ ਚਾਹੀਦੀ ਹੈ
ਕਿਉਂਕਿ ਇਨ੍ਹਾਂ ਦੀ ਵਰਤੋਂ ਕਰਨ ਨਾਲ ਕੋਈ ਵੀ ਸਾਈਡ ਇਫੈਕਟ ਜਾਂ ਨੁਕਸਾਨ ਨਹੀਂ ਹੁੰਦਾ।ਇਸੇ ਤਰ੍ਹਾਂ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿੱਚ ਅਦਰਕ ਅਤੇ ਸ਼ਹਿਦ ਚਾਹੀਦਾ ਹੈ। ਇਸ ਤੋਂ ਇਲਾਵਾ ਹੁਣ ਇਸ ਨੁਸਖੇ ਨੂੰ ਤਿਆਰ ਕਰਨ ਲਈ ਸਭ ਤੋਂ ਪਹਿਲਾਂ ਇਕ ਗਿਲਾਸ ਪਾਣੀ ਲੈ ਲਵੋ। ਹੁਣ ਇਸ ਨੂੰ ਇੱਕ ਵੱਡੇ ਬਰਤਨ ਵਿੱਚ ਪਾ ਲਵੋ ਫਿਰ ਉਸ ਨੂੰ ਚੰਗੀ ਤਰ੍ਹਾਂ ਉਬਾਲ ਲਵੋ। ਇਸ ਬਾਅਦ ਹੁਣ ਇਸ ਨੂੰ ਦੂਜੇ ਬਰਤਨ ਵਿੱਚ ਕੱਢ ਲਵੋ। ਇਸ ਤੋਂ ਬਾਅਦ ਹੁਣ ਇੱਕ ਅਦਰਕ ਲੈ ਲਵੋ ਉਸ ਨੂੰ ਚੰਗੀ ਤਰ੍ਹਾਂ ਧੋ ਕੇ ਸਾਫ ਕਰ ਲਵੋ ਅਤੇ ਉਸ ਦਾ ਛਿਲਕਾ ਉਤਾਰ ਲਵੋ।
ਇਸ ਤੋਂ ਬਾਅਦ ਅਦਰਕ ਨੂੰ ਬਰੀਕ ਟੁੱਕੜਿਆਂ ਵਿਚ ਚੰਗੀ ਤਰ੍ਹਾਂ ਕੱਟ ਲਵੋ ਅਤੇ ਇਸ ਪਾਣੀ ਦੇ ਵਿੱਚ ਪਾ ਲਵੋ। ਇਸ ਤੋਂ ਬਾਅਦ ਇਸ ਪਾਣੀ ਦੇ ਵਿੱਚ ਸੁਤੰਤਰ ਇਕ ਚਮਚ ਜਾਂ ਲੋੜ ਅਨੁਸਾਰ ਸ਼ਹਿਦ ਪਾ ਲਵੋ ਅਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਲਓ। ਇਸ ਤੋਂ ਬਾਅਦ ਇਸ ਘਰੇਲੂ ਨੁਸਖੇ ਦੀ ਲਗਾਤਾਰ ਵਰਤੋਂ ਕਰਦੇ ਰਹੋ ਇਸ ਦੀ ਵਰਤੋਂ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ।
ਪਰ ਇੱਕ ਗੱਲ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿ ਇਸ ਘਰੇਲੂ ਨੁਸਖੇ ਦੀ ਵਰਤੋਂ ਕਰਨ ਤੋਂ ਤਕਰੀਬਨ ਇੱਕ ਘੰਟਾ ਪਹਿਲਾਂ ਜਾਂ ਤਕਰੀਬਨ ਇਕ ਘੰਟਾ ਬਾਅਦ ਵਿੱਚ ਕੁਝ ਵੀ ਨਹੀਂ ਖਾਣਾ ਚਾਹੀਦਾ। ਕਿਉਂਕਿ ਇਸ ਤਰ੍ਹਾਂ ਲਗਾਤਾਰ ਕਰਨ ਨਾਲ ਇਸ ਘਰੇਲੂ ਨੁਸਖੇ ਦੇ ਜ਼ਿਆਦਾ ਅਸਰ ਦਿਖਾਈ ਦੇਣਗੇਇਸ ਤੋਂ ਇਲਾਵਾ ਇਸ ਨੁਸਖ਼ੇ ਦੀ ਵਰਤੋਂ ਕਰਨ ਨਾਲ ਛਾਤੀ ਸਬੰਧੀ ਹਰ ਤਰ੍ਹਾਂ ਦੀਆਂ ਦਿੱਕਤਾਂ ਤੋਂ ਰਾਹਤ ਮਿਲੇਗੀ ਅਤੇ ਗਲੇ ਨਾਲ ਸੰਬੰਧਿਤ ਪਰੇਸ਼ਾਨੀਆਂ ਤੋਂ ਛੁਟਕਾਰਾ ਮਿਲੇਗਾ