Breaking News

ਅੱਜ ਤੋਂ ਹੀ ਰੋਜ਼ਾਨਾ ਇਹ 1 ਕੰਮ ਜਰੂਰ ਸ਼ੁਰੂ ਕਰ ਦਿਉ

ਅੱਜ ਤੋਂ ਹੀ ਰੋਜ਼ਾਨਾ ਇਹ1 ਕੰਮ ਜਰੂਰ ਸ਼ੁ ਰੂ ਕਰ ਦਿਉ ਦਿਨ ਬਦ ਲਦੇ ਦੇਰ ਨਹੀ ਲੱਗਣੀ 4 ਅੱਖਰਾਂ ਦੇ ਸ਼ਬਦ ਦੀ ਤਾਕਤ।।ਸਿਮਰਨ ਚ ਬਹੁਤ ਜਿਆਦਾ ਤਾਕਤ ਹੈ ਪਰ ਸ਼ਰਤ ਇਹ ਹੈ ਕਿ ਮਨ ਲੈ ਕੇ ਸੱਚੇ ਮਨ ਨਾਲ ਸਿਮਰਨ ਕਰਿਆ ਕਰੋ ਜਿਸ ਦਾ ਫਲ ਕੁਝ ਦਿਨਾਂ ਚ ਹੀ ਪ੍ਰਾਪਤ ਹੋ ਜਾਂਦਾ ਹੈ।।ਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ। ਗੁਰਮਤਿ-ਸਾਧਨਾ ਵਿਚ ਸਿਮਰਨ ਰੀੜ੍ਹ ਦੀ ਹੱਡੀ ਦੀ ਭੂਮਿਕਾ ਨਿਭਾਉਂਦਾ ਹੈ।

ਗੁਰੂ ਅਰਜਨ ਦੇਵ ਜੀ ਨੇ ‘ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ। ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ। ਮੋਟੇ ਤੌਰ’ਤੇ ਉਨ੍ਹਾਂ ਨੇ ਦਸਿਆ ਹੈ ਕਿ —ਸਿਮਰਉ ਸਿਮਰਿ ਸਿਮਰਿ ਸੁਖ ਪਾਵਉ। ਕਲਿ ਕਲੇਸ ਤਨ ਮਾਹਿ ਮਿਟਾਵਉ। ਗੁਰੂ ਨਾਨਕ ਦੇਵ ਜੀ ਨੇ ‘ਸਿਧ-ਗੋਸਟਿ’ ਵਿਚ ਸਿਮਰਨ ਦੀ ਸਥਾਪਨਾ ਸ਼ਬਦ- ਸਾਧਨਾ ਰਾਹੀਂ ਕੀਤੀ ਹੈ। ‘ਜਪੁਜੀ ’ ਦੇ ਅੰਤ’ਤੇ ਤਾਂ ਇਥੋਂ ਤਕ ਕਿਹਾ ਹੈ ਕਿ

ਨਾਮ-ਸਿਮਰਨ ਵਾਲਾ ਸਾਧਕ ਆਪ ਹੀ ਨਹੀਂ ਸੁਧਰਦਾ, ਸਗੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਅਨੇਕਾਂ ਲੋਗ ਭਵ-ਬੰਧਨ ਤੋਂ ਖ਼ਲਾਸ ਹੋ ਜਾਂਦੇ ਹਨ— ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ। ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ। ਗੁਰੂ ਅਰਜਨ ਦੇਵ ਜੀ ਨੇ ‘ਗੂਜਰੀ ਕੀ ਵਾਰ ’ ਵਿਚ ਸਪੱਸ਼ਟ ਕੀਤਾ ਹੈ — ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ। (ਗੁ.ਗ੍ਰੰ.520)।ਗੁਰਬਾਣੀ ਵਿਚ ਸਿਮਰਨ ਤੋਂ ਵਿਹੂਣੇ ਵਿਅਕਤੀ ਦੇ ਆਚਰਣ ਨੂੰ ਬਹੁਤ ਹੀਣਾ ਸਮਝਿਆ ਗਿਆ ਹੈ। ਇਸ ਸੰਬੰਧ ਵਿਚ ਅਨੇਕ ਥਾਂਵਾਂ ਉਤੇ ਭਾਵਨਾਵਾਂ ਦਾ ਪ੍ਰਗਟਾਵਾ ਹੋਇਆ ਹੈ। ਇਥੋਂ ਤਕ ਕਿਹਾ ਗਿਆ ਹੈ ਕਿ

ਜਿਸ ਮੁਖ ਵਿਚ ਨਾਮ ਦਾ ਸਿਮਰਨ ਨਹੀਂ ਹੁੰਦਾ ਅਤੇ ਬਿਨਾ ਨਾਮ ਉਚਾਰੇ ਜੋ ਅਨੇਕ ਤਰ੍ਹਾਂ ਦੇ ਭੋਜਨ ਦਾ ਸੇਵਨ ਕਰਦਾ ਹੈ, ਉਸ ਦੇ ਮੁਖ ਵਿਚ ਥੁੱਕਾਂ ਪੈਂਦੀਆਂ ਹਨ— ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ। ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ। (ਗੁ.ਗ੍ਰੰ.473)। ਗੁਰੂ ਅਰਜਨ ਦੇਵ ਜੀ ਨੇ ਵੀ ਬਿਨਾ ਸਿਮਰਨ ਮਨੁੱਖ ਦਾ ਜੀਵਨ ਸਰਪ ਵਰਗਾ ਦਸਿਆ ਹੈ ਜੋ ਸਦਾ ਵਿਸ਼ ਦਾ ਪ੍ਰਸਾਰ ਕਰਦਾ ਰਹਿੰਦਾ ਹੈ। ਅਜਿਹੇ ਆਚਰਣ ਵਾਲੇ ਵਿਅਕਤੀ ਲਈ ਹਾਰ ਹੀ ਹਾਰ ਹੈ— ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ। ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ। (ਗੁ.ਗ੍ਰੰ. 712)। ਇਕ ਹੋਰ ਥਾਂ’ਤੇ ਗੁਰੂ ਅਰਜਨ ਦੇਵ ਜੀ ਨੇ ਕਿਹਾ ਹੈ ਕਿ— ਬਿਨੁ ਸਿਮਰਨ ਹੈ ਆਤਮ ਘਾਤੀ। ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ। (ਗੁ.ਗ੍ਰੰ. 239)।

Check Also

21 May Love Rashifal: ਜਾਣੋ ਤੁਹਾਡੀ ਲਵ ਲਾਈਫ ਅਤੇ ਵਿਆਹੁਤਾ ਜੀਵਨ ਲਈ ਮੰਗਲਵਾਰ ਕਿਹੋ ਜਿਹਾ ਰਹੇਗਾ।

ਮੇਖ Love Horoscope: ਵਿਆਹੇ ਲੋਕ ਆਪਣੇ ਪਰਿਵਾਰਕ ਜੀਵਨ ਤੋਂ ਖੁਸ਼ ਨਜ਼ਰ ਆਉਣਗੇ। ਉਹ ਆਪਣੇ ਜੀਵਨ …

Leave a Reply

Your email address will not be published. Required fields are marked *