ਆਂਵਲਾ ਵਿਟਾਮਿਨ ਏ, ਸੀ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ, \ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ ਹੁੰਦਾ ਹੈ । ਇਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਬੂਸਟ ਹੋ ਕੇ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਪਰ ਇਸੇ ਤਰ੍ਹਾਂ ਸੁੱਕਾ ਆਂਵਲਾ ਵੀ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ । ਇਸ ਨੂੰ ਖਾਣ ਨਾਲ ਇਮਿਊਨਿਟੀ ਬੂਸਟ ਹੋਣ ਨਾਲ ਪੇਟ ਨੂੰ ਜੁੜੀਆਂ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ । ਆਓ ਅੱਜ ਅਸੀਂ ਤੁਹਾਨੂੰ ਸੁੱਕਾ ਆਂਵਲਾ ਖਾਣ ਦੇ ਫਾਇਦੇ ਦੱਸਦੇ ਹਾਂ:
ਇਸ ਤਰ੍ਹਾਂ ਕਰੋ ਰੋਜ਼ਾਨਾ ਦੀ ਖੁਰਾਕ ‘ਚ ਆਂਵਲੇ ਨੂੰ ਸ਼ਾਮਿਲ – ਤੁਸੀਂ ਦਿਨ ਵਿੱਚ ਦੋ ਵਾਰ 1-1 ਗਿਲਾਸ ਕੋਸੇ ਪਾਣੀ ਦੇ ਨਾਲ ਸੁੱਕਾ ਆਂਵਲਾ ਖਾ ਸਕਦੇ ਹੋ।
ਇਸ ਦਾ ਪਾਊਡਰ ਬਣਾ ਕੇ ਵੀ ਕੋਸੇ ਪਾਣੀ ਨਾਲ ਵੀ ਖਾਧਾ ਜਾ ਸਕਦਾ ਹੈ ।
ਸੁੱਕਾ ਆਂਵਲਾ ਖਾਣ ਦੇ ਫਾਇਦੇ – ਕੈਂਸਰ ਦੀ ਰੋਕਥਾਮ: ਪੌਸ਼ਟਿਕ ਤੱਤਾਂ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਸੁੱਕਾ ਆਂਵਲਾ ਖਾਣ ਨਾਲ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ਦਾ ਸੇਵਨ ਕਰਨ ਨਾਲ ਬਲੱਡ ਸਰਕੁਲੇਸ਼ਨ ਬਿਹਤਰ ਹੁੰਦੀ ਹੈ। ਅਜਿਹੇ ਵਿੱਚ ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿੱਚ ਰੱਖਣ ਵਿੱਚ ਮਦਦ ਮਿਲਦੀ ਹੈ।
ਪੇਟ ਦੀ ਸਮੱਸਿਆ ਦੂਰ ਰਹੇਗੀ: ਸਿਹਤ ਮਾਹਿਰਾਂ ਦੇ ਅਨੁਸਾਰ ਸੁੱਕੇ ਆਂਵਲਾ ਵਿੱਚ ਐਂਟੀ-ਆਕਸੀਡੈਂਟਸ ਅਤੇ ਪੋਲੀਫ਼ਿਨੌਲ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਇਸ ਦਾ ਸੇਵਨ ਪੇਟ ਦੇ ਜ਼ਹਿਰੀਲੇ ਪਦਾਰਥਾਂ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਅਜਿਹੀ ਸਥਿਤੀ ਵਿੱਚ ਪੇਟ ਦਰਦ, ਜਲਨ, ਕਬਜ਼, ਬਦਹਜ਼ਮੀ ਆਦਿ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ। ਗਰਭ ਅਵਸਥਾ ਦੇ ਸ਼ੁਰੂਆਤੀ ਪੜਾਅ ਵਿੱਚ ਔਰਤਾਂ ਨੂੰ ਜ਼ਿਆਦਾ ਉਲਟੀਆਂ ਆਉਂਦੀਆਂ ਹਨ । ਇਸ ਤੋਂ ਬਚਣ ਲਈ ਸੁੱਕਾ ਆਂਵਲਾ ਖਾਣਾ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੇ ਲਈ ਉਲਟੀ ਆਉਣ ‘ਤੇ ਸੁੱਕਾ ਆਂਵਲਾ ਚੂਸਣ ਨਾਲ ਆਰਾਮ ਮਿਲਦਾ ਹੈ।
ਇਮਿਊਨਿਟੀ ਵਧਾਉਣ ‘ਚ ਮਦਦਗਾਰ: ਵਿਟਾਮਿਨ ਸੀ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਆਂਵਲਾ ਇਮਿਊਨਿਟੀ ਤੇਜ਼ੀ ਨਾਲ ਬੂਸਟ ਕਰਨ ਵਿੱਚ ਮਦਦ ਕਰਦਾ ਹੈ। ਅਜਿਹੇ ਵਿੱਚ ਸਰਦੀ, ਖਾਂਸੀ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ । ਇਸ ਦੇ ਨਾਲ ਹੀ ਕੋਰੋਨਾ ਤੋਂ ਬਚਣ ਅਤੇ ਇਮਿਊਨਿਟੀ ਵਧਾਉਣ ਲਈ ਸੁੱਕੀ ਆਂਵਲਾ ਖਾਣਾ ਬਿਹਤਰ ਮੰਨਿਆ ਜਾਂਦਾ ਹੈ।
ਐਸੀਡਿਟੀ ਤੋਂ ਛੁਟਕਾਰਾ: ਆਮ ਤੌਰ ‘ਤੇ ਜ਼ਿਆਦਾ ਮਸਾਲੇਦਾਰ ਅਤੇ ਆਇਲੀ ਫ਼ੂਡ ਖਾਣ ਨਾਲ ਪੇਟ ਅਤੇ ਛਾਤੀ ਵਿੱਚ ਜਲਨ ਹੋਣ ਲੱਗਦੀ ਹੈ। ਇਸ ਨਾਲ ਬਦਹਜ਼ਮੀ ਵਰਗਾ ਮਹਿਸੂਸ ਹੁੰਦਾ ਹੈ। ਅਜਿਹੇ ਵਿੱਚ ਐਸੀਡਿਟੀ ਦੇ ਇਨ੍ਹਾਂ ਲੱਛਣਾਂ ਤੋਂ ਬਚਣ ਲਈ ਤੁਸੀਂ ਰੋਜ਼ਾਨਾ ਡਾਈਟ ਵਿੱਚ ਸੁੱਕੇ ਆਂਵਲੇ ਨੂੰ ਸ਼ਾਮਿਲ ਕਰ ਸਕਦੇ ਹੋ। ਆਂਵਲੇ ਵਿੱਚ ਮੌਜੂਦ ਵਿਟਾਮਿਨ ਏ ਅੱਖਾਂ ਦੀ ਰੋਸ਼ਨੀ ਵਧਾਉਣ ਵਿੱਚ ਮਦਦ ਕਰਦਾ ਹੈ। ਅਜਿਹੇ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਨੂੰ ਆਂਵਲੇ ਦਾ ਸੇਵਨ ਕਰਨਾ ਚਾਹੀਦਾ ਹੈ