ਕਈ ਵਾਰੀ ਕਿਸੇ ਦੁਰਘਟਨਾ ਦੇ ਵਿੱਚ ਜਾਂ ਫਿਰ ਕਿਸੇ ਹੋਰ ਕਾਰਨ ਦੇ ਕਾਰਨ ਹੱਡੀਆਂ ਟੁੱਟ ਜਾਂਦੀਆਂ ਹਨ ਜਾਂ ਫਿਰ ਜੋੜ ਟੁੱਟ ਜਾਂਦੇ ਹਨ ਜਿਸ ਕਾਰਨ ਕਈ ਸਾਰੀਆਂ ਪ੍ਰੇਸ਼ਾਨੀਆਂ ਜਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਹੁਤ ਸਾਰੇ ਲੋਕ ਇਨ੍ਹਾਂ ਪ੍ਰੇਸ਼ਾਨੀਆਂ ਤੋਂ ਰਾਹਤ ਪਾਉਣ ਲਈ ਵੱਖ ਵੱਖ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਜਾਂ ਫਿਰ ਆਪ੍ਰੇਸ਼ਨ ਦੀ ਸਹਾਇਤਾ ਲੈਂਦੇ ਹਨ ਪਰ ਲਗਾਤਾਰ ਇਨ੍ਹਾਂ ਦੀ ਵਰਤੋਂ ਕਰਨ ਨਾਲ ਵੀ ਨੁਕਸਾਨ ਹੁੰਦਾ ਹੈ
ਇਸ ਲਈ ਕਦੇ ਵੀ ਹੱਡੀਆਂ ਨਾਲ ਸਬੰਧਿਤ ਪਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਦੀ ਵਰਤੋਂ ਕਰਨ ਨਾਲ ਕੋਈ ਜ਼ਿਆਦਾ ਨੁਕਸਾਨ ਨਹੀਂ ਹੁੰਦਾ ਅਤੇ ਨਾ ਹੀ ਕੋਈ ਸਾਈਡ ਇਫੈਕਟ ਹੁੰਦਾ ਹੈ ਇਸੇ ਤਰ੍ਹਾਂ ਹੱਡੀਆਂ ਨੂੰ ਜੋੜਨ ਲਈ ਜਾਂ ਜੋਡ਼ਾਂ ਨੂੰ ਜੋੜਨ ਲਈ ਇਸ ਦਵਾਈ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਸਦਾ ਨਾਂ ਹੈ ਜੋੜਾਂ ਤੋੜਾਂ। ਦਰਅਸਲ ਇਸ ਨੂੰ ਜੋੜਾਂ ਤੋੜਾਂ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਭਾਵੇਂ ਇਸ ਨੂੰ ਤੋੜ ਲਿਆ ਜਾਵੇ ਅਤੇ ਮੁੜ ਇਕੱਠਾ ਕਰ ਦਿੱਤਾ ਜਾਵੇ ਤਾਂ ਇਹ ਆਪਸ ਵਿੱਚ ਜੁੜ ਜਾਂਦਾ ਹੈ।
ਇਸ ਦਵਾਈ ਵਿਚ ਬਹੁਤ ਸਾਰੇ ਗੁਣ ਪਾਏ ਜਾਂਦੇ ਹਨ ਜਿਵੇਂ ਬੱਚਿਆ ਦੀਆਂ ਜੇਕਰ ਹੱਡੀਆਂ ਟੁੱਟ ਜਾਣ ਤਾਂ ਉਨ੍ਹਾਂ ਨੂੰ ਚੌਵੀ ਘੰਟਿਆਂ ਦੇ ਅੰਦਰ ਜੋੜਨ ਦੀ ਸਮਰੱਥਾ ਰੱਖਦੀ ਹੈ। ਇਸ ਦਵਾਈ ਦੀ ਵਰਤੋਂ ਕਰਨ ਲਈ ਦੇਸੀ ਘਿਉ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਇਸ ਦੀ ਵਰਤੋਂ ਕਰਨ ਲਈ ਇਕ ਚਮਚ ਇਸ ਦਵਾਈ ਦਾ ਪਾਊਡਰ ਲੈ ਲਵੋ ਅਤੇ ਇੱਕ ਚਮਚ ਦੇਸੀ ਘਿਓ ਲੈ ਲਵੋ ਹੁਣ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਕੇ ਇਨ੍ਹਾਂ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਬਹੁਤ ਫ਼ਾਇਦਾ ਹੋਵੇਗਾ।
ਇਸ ਤੋਂ ਇਲਾਵਾ ਇਸ ਨੂੰ ਸੁਕਾ ਕੇ ਇਸ ਦਾ ਪਾਊਡਰ ਬਣਾ ਕੇ ਵੀ ਰੱਖਿਆ ਜਾ ਸਕਦਾ ਹੈ ਅਤੇ ਲੋਡ਼ ਪੈਣ ਤੇ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਜੜੀ ਬੂਟੀ ਨੂੰ ਨਹਿਰਾਂ, ਸੂਏ ਜਾਂ ਫਿਰ ਨਦੀ ਦੇ ਕੰਢੇ ਤੇ ਆਮ ਤੌਰ ਤੇ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ