Breaking News

ਇਸ ਸ਼ਬਦ ਦਾ ਜਾਪ ਰੋਜ ਵਾਰ ਵਾਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ, ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਅੰਗ (ANG) – ੬੮੫ (685)”*🌹🌺​ ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥
ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥

ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਿਜ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥

ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਿਸ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

Check Also

ਸ੍ਰੀ ਗੁਰੂ ਨਾਨਕ ਦੇਵ ਜੀ “ਜਨਮ ਦਿਵਸ” ਦੀ ਸਾਖੀ

ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਿਹ ਸਾਧ ਸੰਗਤ ਜੀ ਅੱਜ ਤੁਹਾਨੂੰ ਮੈਂ …

Leave a Reply

Your email address will not be published. Required fields are marked *