ਕਈ ਵਾਰੀ ਗੋਡਿਆਂ ਅਤੇ ਜੋੜਾਂ ਨਾਲ ਸੰਬੰਧਿਤ ਦਰਦ ਰਹਿਣ ਦੇ ਕਾਰਨ ਕੰਮ ਕਰਨ ਵਿੱਚ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਆਉਂਦੀਆਂ ਹਨ ਜਾਂ ਸਰੀਰ ਵਿੱਚ ਕੰਮ ਕਰਨ ਤੋਂ ਬਾਅਦ ਜ਼ਿਆਦਾ ਥਕਾਵਟ ਮਹਿਸੂਸ ਹੁੰਦੀ ਹੈ। ਇਸ ਤੋਂ ਇਲਾਵਾ ਕਈ ਵਾਰੀ ਗਰਮੀਆਂ ਦੇ ਮੌਸਮ ਵਿੱਚ ਪੈਰਾਂ ਦੀਆਂ ਤਲੀਆਂ ਦੇ ਵਿੱਚੋਂ ਸੇਕ ਨਿਕਲਦਾ ਹੈ ਜਿਸ ਕਾਰਨ ਇਹ ਦਿੱਕਤਾਂ ਜਾਂ ਪ੍ਰੇਸ਼ਾਨੀਆਂ ਹੋਰ ਵਧ ਜਾਂਦੀਆਂ ਹਨ। ਇਸ ਲਈ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਗਰਮੀਆਂ ਦੇ ਮੌਸਮ ਵਿੱਚ ਅਜਿਹੇ ਘਰੇਲੂ ਨੁਸਖੇ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਸ ਨਾਲ ਸਰੀਰ ਨੂੰ ਠੰਡਕ ਮਿਲੇ।
ਜਿਵੇਂ ਗੂੰਦ ਕਤੀਰਾ ਜਿਸ ਦੀ ਤਸੀਰ ਠੰਢੀ ਹੁੰਦੀ ਹੈ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸੇ ਤਰ੍ਹਾਂ ਸਰੀਰ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿਚ ਗੂੰਦ ਕਤੀਰਾ ਦਾ ਪਾਊਡਰ ਅਤੇ ਧਨੀਆ ਪਾਊਡਰ ਚਾਹੀਦਾ ਹੈ। ਇਸ ਲਈ ਸਭ ਤੋਂ ਪਹਿਲਾਂ ਇੱਕ ਚਮਚ ਗੂੰਦ ਕਤੀਰੇ ਦਾ ਪਾਊਡਰ ਲੈ ਲਵੋ ਅਤੇ ਧਨੀਏ ਦਾ ਪਾਊਡਰ ਲੈ ਲਓ ਅਤੇ ਇਸ ਤੋਂ ਬਾਅਦ ਇਨ੍ਹਾਂ ਨੂੰ ਇਕੱਠਾ ਕਰਕੇ ਚੰਗੀ ਤਰ੍ਹਾਂ ਮਿਲਾ ਲਓ। ਹੁਣ ਇਸ ਦਾ ਸੇਵਨ ਕਰਨ ਲਈ ਇਕ ਗਿਲਾਸ ਕੋਸੇ ਜਾਂ ਗਰਮ ਦੁੱਧ ਲੈ ਲਵੋ ਅਤੇ ਉਸ ਨਾਲ ਇਸ ਦੀ ਵਰਤੋਂ ਕਰੋ।
ਇਸ ਘਰੇਲੂ ਨੁਸਖੇ ਦੀ ਲਗਾਤਾਰ ਵਰਤੋਂ ਕਰਦੇ ਰਹਿਣ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ। ਪਰ ਇੱਕ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਇਸ ਘਰੇਲੂ ਨੁਸਖਿਆਂ ਦੀ ਵਰਤੋਂ ਖਾਣਾ ਖਾਣ ਤੋਂ ਤਕਰੀਬਨ ਅੱਧਾ ਜਾਂ ਇੱਕ ਘੰਟਾ ਪਹਿਲਾਂ ਕਰਨੀ ਚਾਹੀਦੀ ਹੈ ਅਤੇ ਇਸ ਘਰੇਲੂ ਨੁਸਖਿਆਂ ਦੀ ਵਰਤੋਂ ਕਰਨ ਤੋਂ ਤੁਰੰਤ ਬਾਅਦ ਭੋਜਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ।ਕਿਉਂਕਿ ਜੇਕਰ ਅਜਿਹਾ ਕਰਿਆ ਜਾਂਦਾ ਹੈ ਤਾਂ ਕਈ ਤਰ੍ਹਾਂ ਦੀਆਂ ਦਿੱਕਤਾਂ ਅਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਘਰੇਲੂ ਨੁਸਖੇ ਦੀ ਲਗਾਤਾਰ ਵਰਤੋਂ ਕਰਦੇ ਰਹਿਣ ਨਾਲ ਗੋਡਿਆਂ ਤੇ ਹੱਡੀਆਂ ਵਿੱਚ ਮਜ਼ਬੂਤੀ ਆਵੇਗੀ ਅਤੇ ਪੈਰ ਦੀਆਂ ਤਲੀਆਂ ਭਖਣ ਤੋਂ ਵੀ ਰਾਹਤ ਮਿਲੇਗੀ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ