ਸਬਜ਼ੀ ਬਣਾਉਣ ਲਈ ਜਾਂ ਸਬਜ਼ੀ ਨੂੰ ਰੰਗ ਦੇਣ ਲਈ ਹਲਦੀ ਪਾਊਡਰ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਜੇਕਰ ਇਸ ਦੀ ਥਾਂ ਤੇ ਕੱਚੀ ਹਲਦੀ ਦੀ ਵਰਤੋਂ ਕੀਤੀ ਜਾਵੇ ਤਾਂ ਇਹ ਸਾਡੇ ਸਰੀਰ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੋ ਸਕਦੀ ਹੈ। ਇਸੇ ਤਰ੍ਹਾਂ ਅੰਬਾ ਹਲਦੀ ਦੀ ਜੇਕਰ ਵਰਤੋਂ ਕੀਤੀ ਜਾਂਦੀ ਹੈ ਤਾਂ ਇਸ ਨਾਲ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ ਅਤੇ ਸਰੀਰ ਵਿੱਚ ਤਾਕਤ ਆਉਂਦੀ ਹੈ ਪਰ ਅੰਬਾ ਹਲਦੀ ਨੂੰ ਵੱਖ ਵੱਖ ਇਲਾਕਿਆਂ ਵਿੱਚ ਵੱਖ ਵੱਖ ਨਾਵਾਂ ਨਾਲ ਜਾਣਿਆ ਜਾਂਦਾ ਹੈ।
ਇਸ ਤੋਂ ਇਲਾਵਾ ਅੰਬਾ ਹਲਦੀ ਵਿੱਚ ਅਮੀਨੋ ਐਸਿਡ ਅਤੇ ਐਂਟੀਬਾਇਓਟਿਕਸ ਪ੍ਰਾਪਰਟੀਜ਼ ਭਰਪੂਰ ਮਾਤਰਾ ਵਿੱਚ ਪਾਈਆਂ ਜਾਂਦੀਆਂ ਹਨ ਜੋ ਸਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੀਆਂ ਹਨ।ਇਸੇ ਤਰ੍ਹਾਂ ਕੈਂਸਰ ਦੇ ਰੋਗੀਆਂ ਨੂੰ ਅੰਬਾ ਹਲਦੀ ਦੀ ਵਰਤੋ ਜ਼ਰੂਰ ਕਰਨੀ ਚਾਹੀਦੀ ਹੈ ਇਸ ਦੀ ਵਰਤੋਂ ਕਰਨ ਲਈ ਸਭ ਤੋਂ ਪਹਿਲਾਂ ਇੱਕ ਚੱਮਚ ਅੰਬਾ ਹਲਦੀ ਅਤੇ ਇੱਕ ਗਿਲਾਸ ਦੁੱਧ ਲੈ ਲਵੋ ਹੁਣ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਲਓ ਅਤੇ ਇਨ੍ਹਾਂ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਬਹੁਤ ਫ਼ਾਇਦਾ ਹੋਵੇਗਾ।
ਕਿਉਂਕਿ ਇਸ ਦੀ ਵਰਤੋਂ ਕਰਨ ਨਾਲ ਕੈਂਸਰ ਦੇ ਰੋਗੀਆਂ ਦੇ ਰੋਗ ਵਿੱਚ ਸਥਿਰਤਾ ਆ ਜਾਵੇਗੀ ਅਤੇ ਇਸ ਦਾ ਇਲਾਜ ਜਲਦੀ ਹੋਣਾ ਸ਼ੁਰੂ ਹੋ ਜਾਵੇਗਾ। ਪਰ ਇਕ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਦੁੱਧ ਕੋਸਾ ਜਾਂ ਗਰਮ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਅੰਬਾ ਹਲਦੀ ਵਿੱਚ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਇਸ ਲਈ ਜੇਕਰ ਇਸ ਦੀ ਰੋਜ਼ਾਨਾ ਰਾਤ ਦੇ ਸਮੇ ਦੁੱਧ ਨਾਲ ਇਸ ਦੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਹੱਡੀਆਂ ਵਿੱਚ ਮਜ਼ਬੂਤੀ ਆਉਂਦੀ ਹੈ ਅਤੇ ਇਸ ਤੋ ਇਲਾਵਾ ਹੱਡੀਆਂ ਨਾਲ ਸਬੰਧਿਤ ਹਰ ਰੋਗ ਤੋਂ ਛੁਟਕਾਰਾ ਮਿਲਦਾ ਹੈ।
ਇਸ ਤੋਂ ਇਲਾਵਾ ਇਸ ਹਲਦੀ ਦੀ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ਨਾਲ ਵਰਤੋਂ ਕਰਨੀ ਚਾਹੀਦੀ ਹੈ ਅਜਿਹਾ ਕਰਨ ਨਾਲ ਖਾਂਸੀ ਜ਼ੁਕਾਮ ਅਤੇ ਸਰਦੀ ਨਾਲ ਸਬੰਧਿਤ ਰੋਗਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ