ਅਕਸਰ ਇਹ ਕਿਹਾ ਜਾਂਦਾ ਹੈ ਕਿ ਦੁੱਧ ਦੀ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਸ ਦੀ ਵਰਤੋਂ ਕਰਨ ਨਾਲ ਸਰੀਰ ਵਿਚ ਤਾਕਤ ਬਣੀ ਰਹਿੰਦੀ ਹੈ ਅਤੇ ਸਰੀਰ ਤੰਦਰੁਸਤ ਰਹਿੰਦਾ ਹੈ। ਪਰ ਦੁੱਧ ਪੀਣ ਸਮੇਂ ਜਾਂ ਦੁੱਧ ਦੀ ਵਰਤੋਂ ਕਰਦੇ ਸਮੇਂ ਕੁਝ ਗੱਲਾਂ ਦਾ ਧਿਆਨ ਜ਼ਰੂਰ ਰੱਖਣਾ ਚਾਹੀਦਾ
ਹੈ ਕਿਉਂਕਿ ਜੇਕਰ ਇਨ੍ਹਾਂ ਗੱਲਾਂ ਦਾ ਧਿਆਨ ਨਹੀਂ ਰੱਖਿਆ ਜਾਵੇਗਾ ਤਾਂ ਦੁੱਧ ਦੀ ਵਰਤੋਂ ਕਰਨ ਨਾਲ ਫਾਇਦੇ ਘੱਟ ਨੁਕਸਾਨ ਜ਼ਿਆਦਾ ਹੋਣਗੇ।ਕੁਝ ਚੀਜ਼ਾਂ ਦੀ ਵਰਤੋਂ ਦੁੱਧ ਦੀ ਵਰਤੋਂ ਤੋਂ ਤੁਰੰਤ ਬਾਅਦ ਜਾਂ ਤੁਰੰਤ ਪਹਿਲਾ ਨਹੀਂ ਕਰਨੀ ਚਾਹੀਦੀ ਕਿਉਂਕਿ ਇਨ੍ਹਾਂ ਦੀ ਵਰਤੋਂ ਕਰਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਡਰ ਬਣਿਆ ਰਹਿੰਦਾ ਹੈ।ਇਸੇ ਤਰ੍ਹਾਂ ਸਭ ਤੋਂ ਪਹਿਲਾਂ ਦੁੱਧ ਤੋਂ ਤੁਰੰਤ ਬਾਅਦ ਜਾਂ ਤੁਰੰਤ ਪਹਿਲਾਂ ਕਦੇ ਵੀ ਮੱਛੀ ਦਾ ਮਾਸ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਕਿਉਂਕਿ ਦੁੱਧ ਨਾਲ ਮੱਛੀ ਜਾ ਮਾਸ ਦੀ ਵਰਤੋਂ ਕਰਨ ਨਾਲ ਚਮੜੀ ਨਾਲ ਸੰਬੰਧਿਤ ਰੋਗ ਹੋ ਸਕਦੇ ਹਨ ਜਾਂ ਫਿਰ ਫੁਲਵੈਰੀ ਆਦਿ ਵਰਗੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਤੋਂ ਇਲਾਵਾ ਜੇਕਰ ਮੱਛੀ ਨਾਲ ਦੁੱਧ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਇਸ ਨਾਲ ਪੇਟ ਨਾਲ ਸੰਬੰਧਿਤ ਰੋਗਾਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਦੁੱਧ ਨਾਲ ਕਦੇ ਵੀ ਰੋਟੀ ਅਤੇ ਮੱਖਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਇਨ੍ਹਾਂ ਦੀ ਇਕੱਠੇ ਵਰਤੋਂ ਕਰਦੇ ਰਹਿਣ ਨਾਲ ਪੇਟ ਨਾਲ ਸੰਬੰਧਿਤ ਪਰੇਸ਼ਾਨੀਆਂ ਜਿਵੇਂ ਪੇਟ ਗੈਸ ਜਾਂ ਬਦਹਜ਼ਮੀ ਵਰਗੀਆਂ ਪਰੇਸ਼ਾਨੀਆਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਦੁੱਧ ਨਾਲ ਕਦੇ ਵੀ ਨਹੀਂ ਚੀਜ਼ਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ
ਕਿਉਂਕਿ ਅਜਿਹਾ ਕਰਨ ਨਾਲ ਸਰੀਰ ਉਤੇ ਖਾਜ ਜਾਂ ਦਾਦ ਹੋ ਜਾਂਦੀ ਹੈ ਜਿਸ ਨਾਲ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਦੁੱਧ ਨਾਲ ਕਦੇ ਵੀ ਦਹੀਂ ਦਾ ਸੇਵਨ ਨਹੀਂ ਕਰਨਾ ਚਾਹੀਦਾ ਅਜਿਹਾ ਕਰਨ ਨਾਲ ਵੀ ਚਮੜੀ ਨਾਲ ਸੰਬੰਧਿਤ ਰੋਗਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਤੋਂ ਇਲਾਵਾ ਦੁੱਧ ਨਾਲ ਕਦੇ ਵੀ ਖੱਟੇ ਫਲਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਅਜਿਹਾ ਕਰਨ ਨਾਲ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਨਾਲ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖ਼ਿਆਂ ਨੂੰ ਬਣਾਉਣ ਦੀਆ ਵਿਧੀਆ ਬਾਰੇ ਜਾਣਕਾਰੀ ਮਿਲੇਗੀ