ਅਕਸਰ ਬਹੁਤ ਸਾਰੇ ਘਰੇਲੂ ਨੁਸਖਿਆਂ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿਚ ਮੇਥੀ ਦਾਣੇ ਦੀ ਵਰਤੋਂ ਕੀਤੀ ਜਾਂਦੀ ਹੈ। ਕਿਉਂਕਿ ਮੇਥੀ ਦਾਣਾ ਬਹੁਤ ਸਾਰੇ ਗੁਣਾਂ ਨਾਲ ਭਰਪੂਰ ਹੁੰਦਾ ਹੈ ਇਸ ਲਈ ਇਸ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਪਰ ਸਾਰੇ ਲੋਕਾਂ ਨੂੰ ਮੇਥੀ ਦਾਣੇ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਅਜਿਹਾ ਕਰਨ ਨਾਲ ਕਈ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਬਹੁਤ ਸਾਰੇ ਕਾਰਨ ਹਨ ਜਿਵੇਂ ਬਹੁਤ ਸਾਰੇ ਲੋਕਾਂ ਦੀ ਤਸੀਰ ਜ਼ਿਆਦਾ ਗਰਮ ਹੁੰਦੀ ਹੈ ਇਸ ਲਈ ਜੇਕਰ ਉਹ ਗਰਮ ਵਸਤੂਆਂ ਦੀ ਵਰਤੋਂ ਕਰਦੇ ਹਨ ਤਾਂ ਸਰੀਰ ਦੇ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸੇ ਤਰ੍ਹਾਂ ਜਿਹੜੇ ਲੋਕ ਲਗਾਤਾਰ ਦਵਾਈਆਂ ਦੀ ਵਰਤੋਂ ਕਰਦੇ ਰਹਿੰਦੇ ਹਨ ਜਿਵੇਂ ਬੀ ਪੀ ਦੀ ਦਵਾਈ ਜਾਂ ਸ਼ੂਗਰ ਦੀ ਦਵਾਈ ਆਦਿ ਇਨ੍ਹਾਂ ਲੋਕਾਂ ਨੂੰ ਘਰੇਲੂ ਨੁਸਖਿਆਂ ਦੇ ਵਿੱਚ ਮੇਥੀ ਦਾਣੇ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਕਈ ਤਰ੍ਹਾਂ ਦੀਆਂ ਬੀਮਾਰੀਆਂ ਜਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਚਮੜੀ ਦੀ ਐਲਰਜੀ ਜਾਂ ਇਨਫੈਕਸ਼ਨ ਹੁੰਦੀ ਹੈ ਉਨ੍ਹਾਂ ਲੋਕਾਂ ਨੂੰ ਵੀ ਮੇਥੀ ਦਾਣੇ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ। ਕਿਉਂਕਿ ਜਦੋਂ ਉਹ ਇਸ ਦੀ ਵਰਤੋਂ ਕਰਦੇ ਹਨ ਤਾਂ ਚਮੜੀ ਸੰਬੰਧੀ ਰੋਗ ਵਧ ਸਕਦੇ ਹਨ ਇਸ ਲਈ ਇਸ ਦੀ ਵਰਤੋਂ ਕਰਨ ਤੋਂ ਪਹਿਲਾਂ ਇੱਕ ਵਾਰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਮੇਥੀ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ ਕਿਉਂਕਿ ਮੇਥੀ ਦਾਣੇ ਦੀ ਤਾਸੀਰ ਗਰਮ ਹੁੰਦੀ ਹੈ ਜੋ ਗਰਭਪਾਤ ਤੇ ਵਿੱਚ ਬੱਚੇ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੂੰ ਪੇਟ ਨਾਲ ਸੰਬੰਧਿਤ ਦਿੱਕਤਾਂ ਰਹਿੰਦੀਆਂ ਹਨ ਉਨ੍ਹਾਂ ਨੂੰ ਵੀ ਮੇਥੀ ਦਾਣੇ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ। ਅਜਿਹਾ ਕਰਨ ਨਾਲ ਬਦਹਜਮੀ ਨਾਲ ਸੰਬੰਧਿਤ ਦਿੱਕਤਾਂ ਵੱਧ ਸਕਦੀਆ ਹਨ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।