ਕਈ ਵਾਰ ਚਮੜੀ ਜ਼ਿਆਦਾ ਨਰਮ ਅਤੇ ਆਇਲੀ ਜਾਂ ਖੁਸ਼ਕ ਹੁੰਦੀ ਹੈ ਜਿਸ ਕਾਰਨ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਵੇਂ ਚਿਹਰੇ ਉੱਤੇ ਦਾਗ ਧੱਬੇ ਆ ਜਾਂਦੇ ਹਨ ਕਈ ਵਾਰ ਇਸ ਨਾਲ ਖੂਬਸੂਰਤੀ ਵਿਚ ਕਮੀ ਆ ਜਾਂਦੀ ਹੈ ਇਸ ਲਈ ਹਰ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਨਾ ਕਿ ਮਹਿੰਗੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਅਜਿਹਾ ਕਰਨ ਨਾਲ ਕਈ ਤਰ੍ਹਾਂ ਦੀਆਂ ਦਿੱਕਤਾਂ ਹੋਰ ਵਧ ਸਕਦੀਆਂ ਹਨ।
ਇਸੇ ਤਰ੍ਹਾਂ ਚਮੜੀ ਨਾਲ ਸੰਬੰਧਿਤ ਹਰ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਜਾਂ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿਚ ਦੋ ਚੱਮਚ ਵੇਸਣ, ਇਕ ਚਮਚ ਦਹੀਂ, ਇੱਕ ਚਮਚ ਗੁਲਾਬ ਜਲ, ਇਕ ਚਮਚ ਨਿੰਬੂ ਦਾ ਰਸ ਅਤੇ ਅੱਧਾ ਚਮਚ ਹਲਦੀ ਪਾਊਡਰ ਚਾਹੀਦਾ ਹੈ। ਇਸੇ ਤਰ੍ਹਾਂ ਹੁਣ ਇਸ ਨੁਸਖੇ ਨੂੰ ਤਿਆਰ ਕਰਨ ਲਈ ਸਭ ਤੋਂ ਪਹਿਲਾਂ ਇਕ ਕਟੋਰੀ ਲੈ ਲਵੋ ਹੁਣ ਇਸ ਵਿੱਚ ਦੋ ਚਮਚ ਬੇਸਣ ਪਾ ਲਵੋ ਅਤੇ ਇਸ ਤੋਂ ਬਾਅਦ ਇਸ ਵਿੱਚ ਇੱਕ ਚਮਚ ਦਹੀਂ ਪਾ ਲਵੋ ਅਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਲਓ।
ਇਸ ਤੋਂ ਬਾਅਦ ਇਸ ਵਿੱਚ ਇੱਕ ਚਮਚ ਗੁਲਾਬ ਜਲ ਪਾ ਲਵੋ ਅਤੇ ੳੁਨ੍ਹਾਂ ਨੂੰ ਵੀ ਚੰਗੀ ਤਰ੍ਹਾਂ ਮਿਲਾ ਲਵੋ ਇਸ ਤੋਂ ਬਾਅਦ ਇਸ ਵਿੱਚ ਇਕ ਚਮਚ ਜਾਂ ਲੋੜ ਅਨੁਸਾਰ ਨਿੰਬੂ ਦਾ ਰਸ ਪਾ ਲਵੋ ਅਤੇ ਉਨ੍ਹਾਂ ਨੂੰ ਵੀ ਚੰਗੀ ਫਰਮ ਲਾ ਲਵੋ ਫਿਰ ਇਸ ਤੋਂ ਬਾਅਦ ਇਸ ਵਿੱਚ ਅੱਧਾ ਚਮਚ ਹਲਦੀ ਲੈ ਲਵੋ ਅਤੇ ਉਸ ਨੂੰ ਵੀ ਚੰਗੀ ਤਰ੍ਹਾਂ ਮਿਲਾ ਲਓ ਹੁਣ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਿਲਾ ਕੇ ਇਕ ਪੇਸਟ ਤਿਆਰ ਕਰ ਲਵੋ। ਹੁਣ ਇਸ ਪੇਸਟ ਦੀ ਵਰਤੋਂ ਕਰੋ ਪਰ ਇਕ ਗੱਲ ਦਾ ਧਿਆਨ ਰੱਖਣਾ ਹੈ
ਕਿ ਇਸ ਪੇਸਟ ਦੀ ਵਰਤੋਂ ਕਰਨ ਨਾਲ ਇਸ ਨਾਲ ਮਾਲਿਸ਼ ਕਰਨ ਤੋਂ ਬਾਅਦ ਠੰਢੇ ਪਾਣੀ ਨਾਲ ਜਾਂ ਤਾਜ਼ੇ ਪਾਣੀ ਨਾਲ ਧੋ ਲਵੋ। ਇਸ ਤਰ੍ਹਾਂ ਇਸ ਘਰੇਲੂ ਨੁਸਖੇ ਦੀ ਲਗਾਤਾਰ ਵਰਤੋਂ ਕਰਦੇ ਰਹਿਣ ਨਾਲ ਚਮੜੀ ਨਾਲ ਸੰਬੰਧਿਤ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲੇਗਾ ਅਤੇ ਚਮੜੀ ਬਿਲਕੁਲ ਸਾਫ਼ ਤੇ ਖ਼ੂਬਸੂਰਤ ਹੋ ਜਾਵੇਗੀ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਘਰੇਲੂ ਨੁਸਖੇ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।