ਕਈ ਵਾਰ ਲਗਾਤਾਰ ਬੈਠੇ ਰਹਿਣ ਨਾਲ ਜਾਂ ਭਾਰ ਚੁੱਕਣ ਨਾਲ ਕਮਰ ਦਰਦ ਰਹਿਣਾ ਸ਼ੁਰੂ ਹੋ ਜਾਂਦਾ ਹੈ। ਇਸ ਕਾਰਨ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਕਿਉਂਕਿ ਕਮਰ ਦਰਦ ਦੇ ਕਾਰਨ ਕੰਮ ਕਰਨ ਵਿੱਚ ਦਿੱਕਤ ਆਉਂਦੀਆਂ ਹਨ। ਇਸੇ ਕਾਰਨ ਬਹੁਤ ਸਾਰੇ ਲੋਕ ਇਨ੍ਹਾਂ ਪ੍ਰੇਸ਼ਾਨੀਆਂ ਤੋਂ ਰਾਹਤ ਪਾਉਣ ਲਈ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਲਗਾਤਾਰ ਦਵਾਈਆਂ ਦੀ ਵਰਤੋਂ ਕਰਨ ਨਾਲ ਸਰੀਰ ਕਮਜ਼ੋਰ ਹੋਣਾ ਸ਼ੁਰੂ ਹੋ ਜਾਂਦਾ ਹੈ ਇਸ ਲਈ ਹਰ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਰਾਹਤ ਪਾਉਣ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸੇ ਤਰ੍ਹਾਂ ਕਮਰ ਦਰਦ ਤੋਂ ਛੁਟਕਾਰਾ ਪਾਉਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿੱਚ ਗੂੰਦ ਕਤੀਰਾ, ਦੇਸੀ ਘਿਉ, ਬਾਦਾਮ, ਫੁੱਲ ਮਖਾਣੇ, ਵੀਹ ਗ੍ਰਾਮ ਅਲਸੀ, ਦਸ ਗ੍ਰਾਮ ਚਿੱਟੇ ਤਿਲ, ਦਸ ਗ੍ਰਾਮ ਕਾਲੇ ਤਿਲ, ਵੀਹ ਗ੍ਰਾਮ ਸੌਂਫ ਅਤੇ ਵੀਝ ਗ੍ਰਾਮ ਮਗਜ ਅਤੇ ਵੀਹ ਗ੍ਰਾਮ ਛੁਹਾਰੇ ਚਾਹੀਦੇ ਹਨ। ਹੁਣ ਸਭ ਤੋਂ ਪਹਿਲਾਂ ਗੂੰਦ ਕਤੀਰੇ ਅਤੇ ਫੁੱਲ ਮਖਾਣੇ ਨੂੰ ਚੰਗੀ ਤਰ੍ਹਾਂ ਧੋ ਲਵੋ ਅਤੇ ਇਸ ਤੋਂ ਬਾਅਦ ਦੇਸੀ ਘਿਓ ਨੂੰ ਚੰਗੀ ਤਰ੍ਹਾਂ ਭੁੰਨ ਲਵੋ। ਇਸ ਤੋਂ ਬਾਅਦ ਹੁਣ ਬਦਾਮਾਂ ਨੂੰ ਚੰਗੀ ਤਰ੍ਹਾਂ ਗਰਮ ਕਰ ਲਵੋ। ਇਸ ਤੋਂ ਬਾਅਦ ਅਲਸੀ ਦੇ ਬੀਜਾਂ ਨੂੰ ਵੀ ਚੰਗੀ ਤਰ੍ਹਾਂ ਭੁੰਨ ਲਵੋ।
ਇਸ ਤੋਂ ਬਾਅਦ ਚਿੱਟੇ ਤਿਲ, ਕਾਲੇ ਤਿਲ ਅਤੇ ਛੁਹਾਰੇ ਵੀ ਚੰਗੀ ਤਰ੍ਹਾਂ ਭੁੰਨ ਲਵੋ। ਇਸ ਤੋਂ ਬਾਅਦ ਹੁਣ ਇਨ੍ਹਾਂ ਨੂੰ ਇੱਕ ਬਰਤਨ ਵਿੱਚ ਇਕੱਠਾ ਕਰ ਲਵੋ। ਇਸ ਤੋਂ ਬਾਅਦ ਇਨਾਂ ਨੂੰ ਚੰਗੀ ਤਰ੍ਹਾਂ ਪੀਸ ਲਵੋ ਅਤੇ ਇੱਕ ਪਾਊਡਰ ਦੇ ਰੂਪ ਵਿੱਚ ਤਿਆਰ ਕਰ ਲਵੋ। ਹੁਣ ਇਸ ਘਰੇਲੂ ਨੁਸਖੇ ਦੀ ਵਰਤੋਂ ਕਰੋ। ਇਸ ਗੱਲ ਦਾ ਧਿਆਨ ਰੱਖਣਾ ਹੈ ਕਿ ਇਸ ਘਰੇਲੂ ਨੁਸਖੇ ਦੀ ਵਰਤੋਂ ਦਿਨ ਵਿੱਚ ਦੋ ਵਾਰ ਕੀਤੀ ਜਾ ਸਕਦੀ ਹੈ। ਇਸ ਨੁਸਖ਼ੇ ਦੀ ਵਰਤੋਂ ਗਰਮ ਜਾਂ ਕੋਸੇ ਦੁੱਧ ਨਾਲ ਕਰਨੀ ਚਾਹੀਦੀ ਹੈ ਅਜਿਹਾ ਕਰਨ ਨਾਲ ਜ਼ਿਆਦਾ ਲਾਭ ਹੁੰਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀ ਕੁਝ ਹੋਰ ਘਰੇਲੂ ਨੁਸਖ਼ਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ