ਕਈ ਵਾਰੀ ਗਲਤ ਖਾਣ-ਪੀਣ ਦੇ ਕਾਰਨ ਸਰੀਰ ਵਿਚ ਕਮਜੋਰੀ ਦੇ ਕਾਰਨ ਕੈਲਸ਼ੀਅਮ ਦੀ ਕਮੀ ਹੋ ਜਾਂਦੀ ਹੈ। ਜਿਸ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੈਲਸ਼ੀਅਮ ਦੀ ਕਮੀ ਕਾਰਨ ਸਰੀਰ ਦੇ ਵਿੱਚ ਅਤੇ ਜੋੜਾਂ ਵਿੱਚ ਦਰਦ ਰਹਿੰਦਾ ਹੈ। ਇਸ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਨੂੰ ਦੂਰ ਕਰਨ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿਚ ਅਲਸੀ ਦੇ ਬੀਜ, ਕੱਦੂ ਦੇ ਬੀਜ ਅਤੇ ਤਿਲਾਂ ਦੇ ਬੀਜ ਚਾਹੀਦੇ ਹਨ। ਹੁਣ ਇਨ੍ਹਾਂ ਤਿੰਨਾਂ ਨੂੰ ਚੰਗੀ ਤਰ੍ਹਾਂ ਰਲਾ ਲਵੋ ਅਤੇ ਇਸ ਤੋਂ ਬਾਅਦ ਇਨ੍ਹਾਂ ਨੂੰ ਪੀਸ ਕੇ ਇੱਕ ਪਾਊਡਰ ਦੇ ਰੂਪ ਵਿੱਚ ਤਿਆਰ ਕਰ ਲਵੋ।
ਹੁਣ ਇਸ ਪਾਊਡਰ ਦੀ ਰੋਜ਼ਾਨਾ ਵਰਤੋਂ ਕਰੋ ਇਸ ਦੀ ਲਗਾਤਾਰ ਵਰਤੋਂ ਕਰਨ ਨਾਲ ਫ਼ਾਇਦਾ ਹੁੰਦਾ ਹੈ। ਇਸ ਪਾਉਡਰ ਦੇ ਵਿਚ ਪੋਟਾਸ਼ੀਅਮ ਅਤੇ ਵਿਟਾਮਿਨ ਭਰਪੂਰ ਮਾਤਰਾ ਦੇ ਵਿੱਚ ਹੁੰਦੇ ਹਨ। ਇਸ ਤੋਂ ਇਲਾਵਾ ਸ਼ਰੀਰ ਨੂੰ ਤੰਦਰੁਸਤ ਅਤੇ ਫਿੱਟ ਰੱਖਣ ਲਈ ਦਹੀ ਵੀ ਵਰਤੋਂ ਕਰਨੀ ਚਾਹੀਦੀ ਹੈ।
ਕਿਉਂਕਿ ਇਕ ਕਟੋਰੀ ਦਹੀ ਵਿਚ 30% ਕੈਲਸ਼ੀਅਮ ਹੁੰਦਾ ਹੈ ਜਿਸ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ। ਇਸ ਤੋਂ ਇਲਾਵਾ ਦਹੀਂ ਵਿਚ ਪੋਟਾਸ਼ੀਅਮ, ਵਿਟਾਮਿਨ ਬੀ ਅਤੇ ਫਾਸਫੋਰਸ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਹ ਸਾਡੇ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਤੋਂ ਇਲਾਵਾ ਦੁੱਧ ਦੀ ਵਰਤੋਂ ਰੋਜ਼ਾਨਾ ਕਰਨੀ ਚਾਹੀਦੀ ਹੈ ਕਿਉਂਕਿ ਦੁੱਧ ਵਿਚ ਵੀ ਕੈਲਸ਼ੀਅਮ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਬੀਨਸ਼ ਦੀ ਵਰਤੋਂ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਇਸ ਵਿਚ ਵਿਟਾਮਿਨ ਅਤੇ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦੇ ਹਨ।
ਇਸ ਤੋਂ ਇਲਾਵਾ ਸਰੀਰ ਵਿੱਚੋਂ ਕੈਲਸ਼ੀਅਮ ਦੂਰ ਕਰਨ ਲਈ ਪਨੀਰ ਦੀ ਵਰਤੋਂ ਕਰਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਰਾਤ ਦੇ ਸਮੇਂ ਬਦਾਮ ਭਿਉਂ ਕੇ ਦੂਜੀ ਸਵੇਰ ਇਨ੍ਹਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਬਹੁਤਾ ਨੂੰ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਪਾਲਕ ਦੀ ਸਬਜੀ ਜਾਂ ਪਾਲਕ ਦੀ ਵਰਤੋਂ ਕਰਦੇ ਰਹਿਣਾ ਚਾਹੀਦਾ ਹੈ।ਕਿਉਕਿ ਪਾਲਕ ਦੇ ਵਿਚ ਵੀ ਭਰਪੂਰ ਮਾਤਰਾ ਵਿਚ ਕੈਲਸ਼ੀਅਮ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਹਰੀਆਂ ਸਬਜ਼ੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸੇ ਤਰ੍ਹਾਂ ਸਬਜੀਆਂ ਦੇ ਵਿੱਚ ਭਿੰਡੀਆਂ ਦੀ ਸਬਜੀ ਦੀ ਵਰਤੋਂ ਕਰਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖ਼ਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।