ਸਰਦੀਆਂ ਦੇ ਮੌਸਮ ਵਿੱਚ ਅਕਸਰ ਜੋੜਾਂ ਅਤੇ ਗੋਡਿਆਂ ਦੇ ਦਰਦ ਨਾਲ ਸਬੰਧਿਤ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਹੁਤ ਸਾਰੇ ਲੋਕ ਇਨ੍ਹਾਂ ਪ੍ਰੇਸ਼ਾਨੀਆਂ ਤੋਂ ਆਸਾਨੀ ਨਾਲ ਛੁਟਕਾਰਾ ਪਾਉਣ ਲਈ ਵੱਖ ਵੱਖ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਲਗਾਤਾਰ ਦਵਾਈਆਂ ਦੀ ਵਰਤੋਂ ਕਰਦੇ ਰਹਿਣ ਨਾਲ ਸਰੀਰ ਅੰਦਰੂਨੀ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ ਅਤੇ ਦਵਾਈਆਂ ਉੱਤੇ ਹੀ ਨਿਰਭਰ ਹੋ ਜਾਂਦਾ ਹੈ। ਇਸ ਲਈ ਇਨ੍ਹਾਂ ਸਾਰੀਆਂ ਪਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਅਤੇ ਸਰੀਰ ਨੂੰ ਮਜ਼ਬੂਤ ਬਣਾਉਣ ਲਈ ਇਸ ਘਰੇਲੂ ਨੁਸਖੇ ਦੀ ਵਰਤੋਂ ਕਰਨੀ ਚਾਹੀਦੀ ਹੈ
ਇਸ ਨੁਸਖ਼ੇ ਦੀ ਵਰਤੋਂ ਕਰਦੇ ਰਹਿਣ ਨਾਲ ਬਹੁਤ ਫ਼ਾਇਦਾ ਹੋਵੇਗਾ ਅਤੇ ਇਸ ਦੀ ਵਰਤੋਂ ਕਰਨ ਨਾਲ ਕੋਈ ਸਾਈਡ ਇਫੈਕਟ ਨਹੀਂ ਹੁੰਦਾ।ਇਸੇ ਤਰ੍ਹਾਂ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿੱਚ ਸੌ ਗ੍ਰਾਮ ਫੁੱਲ ਮਖਾਣੇ, ਦੋ ਚਮਚ ਖਸਖਸ, ਇਕ ਕਟੋਰੀ ਨਾਰੀਅਲ, ਦੋ ਵੱਡੇ ਚਮਚ ਦੇਸੀ ਘਿਓ, ਇਕ ਕਟੋਰੀ ਬਦਾਮ, ਇੱਕ ਕਟੋਰੀ ਕਾਜੂ ਅਤੇ ਦੋ ਚਮਚ ਸੌਂਫ ਚਾਹੀਦੀ ਹੈ। ਹੁਣ ਸਭ ਤੋਂ ਪਹਿਲਾਂ ਦੇਸੀ ਘਿਓ ਲੈ ਲਵੋ ਫਿਰ ਉਸ ਵਿੱਚ ਕਾਜੂ, ਬਦਾਮ ਅਤੇ ਨਾਰੀਅਲ ਪਾ ਲਵੋ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਭੁੰਨ ਕਰ ਲਓ।
ਇਸ ਤੋਂ ਬਾਅਦ ਦੂਜੇ ਬਰਤਨ ਵਿੱਚ ਫੁੱਲ ਮਖਾਣੇ ਲੈ ਲਵੋ ਅਤੇ ਉਨ੍ਹਾਂ ਨੂੰ ਵੀ ਚੰਗੀ ਤਰ੍ਹਾਂ ਭੁੰਨ ਲਓ। ਹੁਣ ਸਭ ਤੋਂ ਪਹਿਲਾਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਇੱਕ ਬਰਤਨ ਵਿੱਚ ਪਾ ਲਵੋ ਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਲਓ। ਇਸ ਤੋਂ ਬਾਅਦ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਿਕਸੀ ਵਿੱਚ ਪਾ ਕੇ ਚੰਗੀ ਤਰ੍ਹਾਂ ਪੀਸ ਲਵੋ ਅਤੇ ਇੱਕ ਪਾਊਡਰ ਦੇ ਰੂਪ ਵਿਚ ਤਿਆਰ ਕਰ ਲਵੋ। ਹੁਣ ਇਸ ਪਾਊਡਰ ਨੂੰ ਚੰਗੀ ਤਰ੍ਹਾਂ ਗਰਮ ਕਰ ਲਵੋ। ਹੁਣ ਇਸ ਵਿੱਚ ਲੋੜ ਅਨੁਸਾਰ ਬੂਰਾ ਖੰਡ ਜਾਂ ਸ਼ੱਕਰ ਪਾ ਲਵੋ। ਇਸ ਤੋਂ ਬਾਅਦ ਇਨ੍ਹਾਂ ਵਿੱਚ ਲੋੜ ਅਨੁਸਾਰ ਦੁੱਧ ਪਾ ਲਵੋ ਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਲਓ ਇਸ ਤੋਂ ਬਾਅਦ ਜਦੋਂ ਇਹ ਹਲਕਾ ਗਿੱਲਾ ਹੋ ਜਾਵੇ ਤਾਂ ਇਸ ਦੀਆਂ ਪਿੰਨੀਆਂ ਬਣਾ ਲਵੋ।
ਹੁਣ ਇਨ੍ਹਾਂ ਪਿੰਨੀਆਂ ਦੀ ਰੋਜ਼ਾਨਾ ਲਗਾਤਾਰ ਵਰਤੋਂ ਕਰੋ ਅਜਿਹਾ ਕਰਨ ਨਾਲ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ ਹੋਰ ਕਈ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲੇਗਾ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ