ਸਰਦੀਆਂ ਦੇ ਮੌਸਮ ਵਿੱਚ ਅਕਸਰ ਖਾਂਸੀ ਜ਼ੁਕਾਮ ਅਤੇ ਖੰਘ ਵਰਗੀਆਂ ਪਰੇਸ਼ਾਨੀਆਂ ਰਹਿੰਦੀਆਂ ਹਨ। ਕਿਉਂਕਿ ਇਹ ਸਾਰੀਆਂ ਬਿਮਾਰੀਆਂ ਲਗਾਤਾਰ ਘਟ ਰਹੇ ਤਾਪਮਾਨ ਦੇ ਕਾਰਨ ਹੁੰਦੀਆਂ ਹਨ। ਪਰ ਖੰਘ ਜਾਂ ਹੋਰ ਪ੍ਰੇਸ਼ਾਨੀਆਂ ਦੇ ਕਾਰਨ ਕੰਮ ਕਰਨ ਵਿਚ ਕਈ ਤਰ੍ਹਾਂ ਦੀਆਂ ਦਿੱਕਤਾਂ ਆਉਂਦੀਆਂ ਹਨ। ਇਸ ਲਈ ਬਹੁਤ ਸਾਰੇ ਲੋਕ ਇਨ੍ਹਾਂ ਤੋਂ ਰਾਹਤ ਪਾਉਣ ਲਈ ਸਰਦੀਆਂ ਦੇ ਮੌਸਮ ਵਿੱਚ ਅਕਸਰ ਦਵਾਈਆਂ ਦੀ ਵਰਤੋਂ ਕਰਦੇ ਰਹਿੰਦੇ ਹਨ। ਪਰ ਲਗਾਤਾਰ ਦਵਾਈਆਂ ਦੀ ਵਰਤੋਂ ਕਰਦੇ ਰਹਿਣ ਨਾਲ ਸਰੀਰ ਅੰਦਰੂਨੀ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ ਅਤੇ ਸਰੀਰ ਦੇ ਵਿੱਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਨਹੀਂ ਰਹਿੰਦੀ।
ਇਸ ਲਈ ਕਿਸੇ ਵੀ ਬਿਮਾਰੀ ਤੋਂ ਰਾਹਤ ਪਾਉਣ ਲਈ ਜ਼ਿਆਦਾਤਰ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਘਰੇਲੂ ਵਰਤੋਂ ਕਰਨ ਨਾਲ ਕੋਈ ਸਾਈਡ ਇਫ਼ੈਕਟ ਨਹੀ ਹੁੰਦਾ।ਇਸੇ ਤਰ੍ਹਾਂ ਖੰਘ ਜ਼ੁਕਾਮ ਅਤੇ ਬੁਖਾਰ ਤੋਂ ਰਾਹਤ ਪਾਉਣ ਲਈ ਪਾਣੀ ਵਿੱਚ ਬਣਾਈਆਂ ਸੇਵਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਇਹ ਸੇਵਿਆਂ ਘਰ ਦੀਆਂ ਬਣਾਇਆ ਹੋਣ ਤਾਂ ਇਹ ਜ਼ਿਆਦਾ ਫਾਇਦੇਮੰਦ ਹੁੰਦੀਆਂ ਹਨ। ਇਸ ਤੋਂ ਇਲਾਵਾ ਜੇਕਰ ਇਨ੍ਹਾਂ ਸੇਵਿਆਂ ਦੇ ਪਾਣੀ ਦੀ ਲਗਾਤਾਰ ਵਰਤੋਂ ਕੀਤੀ ਜਾਂਦੀ ਹੈ ਤਾਂ ਇਸ ਨਾਲ ਵੀ ਫਾਇਦਾ ਮਿਲਦਾ ਹੈ।
ਪਰ ਇਕ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਇਹ ਪਾਣੀ ਕੋਸਾ ਦਾ ਗਰਮ ਹੋਣਾ ਚਾਹੀਦਾ ਹੈ ਤਾਂ ਜੋ ਇਸ ਨਾਲ ਗਲੇ ਵਿਚ ਗਰਮੀ ਬਣੇ ਅਤੇ ਖਾਂਸੀ ਤੇ ਜ਼ੁਕਾਮ ਤੋਂ ਰਾਹਤ ਮਿਲੇ। ਇਸ ਤੋਂ ਇਲਾਵਾ ਜੇਕਰ ਸਰਦੀਆਂ ਦੇ ਮੌਸਮ ਵਿਚ ਛਾਤੀ ਜਾਮ ਹੋ ਜਾਵੇ ਤਾਂ ਇਸ ਤੋਂ ਰਾਹਤ ਪਾਉਣ ਲਈ ਇਨਾਂ ਸੇਵੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਬੁਖਾਰ ਤੋਂ ਰਾਹਤ ਪਾਉਣ ਲਈ ਗਰਮ ਚਾਹ ਦੇ ਵਿਚ ਸੁਹੰਜਣਾ ਦੇ ਪੱਤੇ ਜਾਂ ਤੁਲਸੀ ਦੇ ਪੱਤੇ ਉਬਾਲ ਲਵੋ ਅਤੇ ਇਨ੍ਹਾਂ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਬਹੁਤ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਗਲੋਅ ਦੀ ਵੇਲ ਦਾ ਪਾਣੀ ਪੀਣ ਨਾਲ ਟਾਈਫਾਈਡ ਅਤੇ ਹੋਰ ਬੁਖਾਰ ਤੋਂ ਰਾਹਤ ਮਿਲਦੀ ਹੈ।
ਇਸ ਲਈ ਸਭ ਤੋਂ ਪਹਿਲਾਂ ਗਲੋ ਦੀ ਵੇਲ ਦੀਆਂ ਚਾਰ ਡੰਡੀਆਂ ਲੈ ਲਵੋ। ਹੁਣ ਇਨ੍ਹਾਂ ਨੂੰ ਚਾਰ ਲਿਟਰ ਪਾਣੀ ਵਿੱਚ ਚੰਗੀ ਤਰ੍ਹਾਂ ਉਬਾਲ ਲਵੋ। ਹੁਣ ਜਦੋਂ ਇਹ ਪਾਣੀ 2 ਲਿਟਰ ਤੱਕ ਰਹਿ ਜਾਵੇ ਤਾਂ ਇਸ ਨੂੰ ਢੱਕ ਕੇ ਠੰਡਾ ਹੋਣ ਲਈ ਰੱਖ ਦਿਓ। ਹੁਣ ਇਸ ਪਾਣੀ ਨੂੰ ਕੱਚ ਦੇ ਬਰਤਨ ਵਿੱਚ ਪਾ ਲਵੋ ਅਤੇ ਰੋਜ਼ਾਨਾ ਇਸ ਦੀ ਵਰਤੋਂ ਕਰੋ। ਦਿਨ ਵਿਚ ਤਕਰੀਬਨ ਦੋ ਵਾਰ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਪਰ ਇੱਕ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਸਵੇਰੇ ਇਸ ਦੀ ਵਰਤੋਂ ਖਾਲੀ ਪੇਟ ਅਤੇ ਸ਼ਾਮ ਨੂੰ ਇਸ ਦੀ ਵਰਤੋਂ ਖਾਣਾ ਖਾਣ ਤੋਂ ਤਕਰੀਬਨ ਅੱਧਾ ਘੰਟਾ ਬਾਅਦ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖ਼ਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਨਹੀਂ ਮਿਲੇਗੀ