ਕਈ ਵਾਰੀ ਸਰੀਰ ਵਿੱਚ ਬਲਗਮ ਜ਼ਿਆਦਾ ਬਣਨ ਲੱਗ ਜਾਂਦੀ ਹੈ। ਜਿਸ ਕਾਰਨ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਉਂਕਿ ਇਹ ਬਲਗਮ ਸਾਡੇ ਸਰੀਰ ਦੇ ਸਾਰੇ ਕੋਸ਼ਕਾਵਾਂ ਤੱਕ ਪਹੁੰਚਦੀ ਹੈ। ਦਰਅਸਲ ਜਦੋਂ ਸਾਡੇ ਸਰੀਰ ਵਿੱਚ ਬਲਗਮ ਦੀ ਮਾਤਰਾ ਵਧ ਜਾਂਦੀ ਹੈ ਤਾਂ ਨੱਕ ਵਿੱਚ ਭਾਰੀਪਣ ਮਹਿਸੂਸ ਹੋਣ ਲੱਗਦਾ ਹੈ। ੲਿਸ ਤੋਂ ੲਿਲਾਵਾ ਇਸ ਨਾਲ ਖੰਘ ਦੀ ਸਮੱਸਿਆ ਵੀ ਆਉਂਦੀ ਹੈ ਅਤੇ ਸਾਹ ਲੈਣ ਵਿੱਚ ਬਹੁਤ ਦਿੱਕਤ ਆਉਂਦੀ ਹੈ।
ਇਸ ਤੋਂ ਇਲਾਵਾ ਕਈ ਵਾਰ ਜ਼ਿਆਦਾ ਬਲਗਮ ਆਉਣ ਤੇ ਮੂੰਹ ਵਿੱਚੋਂ ਬਦਬੂ ਆਉਣੀ ਸ਼ੁਰੂ ਹੋ ਜਾਂਦੀ ਹੈ। ਇਸ ਲਈ ਬਹੁਤ ਸਾਰੇ ਲੋਕ ਇਨ੍ਹਾਂ ਪ੍ਰੇਸ਼ਾਨੀਆਂ ਤੋਂ ਰਾਹਤ ਪਾਉਣ ਲਈ ਦਵਾਈਆਂ ਦੀ ਵਰਤੋਂ ਕਰਦੇ ਹਨ ਪਰ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਸਗੋਂ ਘਰੇਲੂ ਨੁਸਖੇ ਵਰਤਣੇ ਚਾਹੀਦੇ ਹਨ। ਸਭ ਤੋਂ ਪਹਿਲਾਂ ਬਲਗਮ ਨਾਲ ਸੰਬੰਧਿਤ ਪਰੇਸ਼ਾਨੀਆਂ ਤੋਂ ਰਾਹਤ ਪਾਉਣ ਲਈ ਕੁਝ ਪਰਹੇਜ ਜ਼ਰੂਰੀ ਕਰਨੇ ਚਾਹੀਦੇ ਹਨ। ਸਭ ਤੋਂ ਪਹਿਲੇ ਨੰਬਰ ਉਤੇ ਹੈ ਦੁੱਧ। ਜੇਕਰ ਦੁੱਧ ਦਾ ਜ਼ਿਆਦਾ ਮਾਤਰਾ ਵਿੱਚ ਸੇਵਨ ਕੀਤਾ ਜਾਦਾ ਹੈ ਜਾਂ ਫਿਰ ਦੁੱਧ ਨਾਲ ਬਣੀਆਂ ਹੋਰ ਚੀਜ਼ਾਂ ਜਿਵੇਂ ਕਿ ਮੱਖਣ, ਪਨੀਰ ਅਤੇ ਦਹੀਂ ਦਾ ਸੇਵਨ ਕੀਤਾ ਜਾਂਦਾ ਹੈ
ਤਾਂ ਇਸ ਨਾਲ ਸਰੀਰ ਵਿੱਚ ਬਲਗਮ ਵਧਦੀ ਹੈ ਇਸ ਲਈ ਇਨ੍ਹਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਦੂਜੇ ਨੰਬਰ ਉੱਤੇ ਨਟਸ ਅਤੇ ਬਿਨਸ ਹਨ। ਸਰੀਰ ਦੀਆਂ ਕੋਸ਼ਿਕਾਵਾਂ ਨੂੰ ਬਲਗਮ ਪੈਦਾ ਕਰਨ ਲਈ ਪ੍ਰੋਟੀਨ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਜੇਕਰ ਤੁਸੀਂ ਜ਼ਿਆਦਾ ਪ੍ਰੋਟੀਨ ਵਾਲੀਆਂ ਚੀਜ਼ਾਂ ਦਾ ਸੇਵਨ ਕਰੋਗੇ ਤਾਂ ਤੁਹਾਡੇ ਸਰੀਰ ਵਿਚ ਬਲਗਮ ਪੈਦਾ ਹੋ ਸਕਦੀ ਹੈ ਇਸ ਲਈ ਇਨ੍ਹਾਂ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਤੀਜੇ ਨੰਬਰ ਉੱਤੇ ਕੈਫੀਨ ਨਾਲ ਸਬੰਧਿਤ ਵਸਤੂਆਂ ਹਨ।
ਜਿਨ੍ਹਾਂ ਚੀਜ਼ਾਂ ਵਿੱਚ ਜ਼ਿਆਦਾ ਮਾਤਰਾ ਵਿੱਚ ਕੈਫੀਨ ਹੁੰਦਾ ਹੈ ਉਨ੍ਹਾਂ ਚੀਜ਼ਾਂ ਦਾ ਸੇਵਨ ਵੀ ਘੱਟ ਮਾਤਰਾ ਵਿਚ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਚੌਥੇ ਨੰਬਰ ਤੇ ਮਿਠਾਈ ਨਾਲ ਸਬੰਧਿਤ ਵਸਤੂਆਂ ਹਨ। ਮਿਠਾਈ ਕੋਈ ਵੀ ਹੋਵੇ ਉਸ ਦਾ ਸੇਵਨ ਬਿਲਕੁਲ ਵੀ ਨਹੀਂ ਕਰਨਾ ਚਾਹੀਦਾ। ਕਿਉਂਕਿ ਮਠਿਆਈ ਦੀ ਵਰਤੋਂ ਕਰਨ ਨਾਲ ਵੀ ਬਲਗਮ ਨਾਲ ਸਬੰਧਿਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ