ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ, ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਦੇ ਚਿਹਰੇ ਉੱਤੇ ਦਾਗ ਧੱਬੇ ਕਿੱਲ ਮੁਹਾਸੇ ਛਾਈਆਂ ਵਰਗੀ ਸਮੱਸਿਆ ਹੋ ਜਾਂਦੀ ਹੈ,ਜਿਸ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ।
ਮੁੱਖ ਕਾਰਨ ਇਹ ਹੈ ਕਿ ਅੱਜਕੱਲ੍ਹ ਲੋਕਾਂ ਦਾ ਖਾਣ ਪੀਣ ਗਲਤ ਹੋ ਚੁੱਕਿਆ ਹੈ, ਜਿਸ ਕਾਰਨ ਉਨ੍ਹਾਂ ਦੇ ਸਰੀਰ ਵਿੱਚ ਵਿਸ਼ੈਲੇ ਪਦਾਰਥਾਂ ਦੀ ਮਾਤਰਾ ਵਧ ਜਾਂਦੀ ਹੈ। ਜਿਸ ਤੋਂ ਬਾਅਦ ਚਿਹਰੇ ਉੱਤੇ ਦਾਗ ਧੱਬੇ ਅਤੇ ਝੁਰੜੀਆਂ ਵਰਗੀ ਸਮੱਸਿਆ ਪੈਦਾ ਹੁੰਦੀ ਹੈ। ਜੇਕਰ ਤੁਹਾਨੂੰ ਵੀ
ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਅਸਾਨੀ ਨਾਲ ਮਿਲ ਜਾਂਦੀਆਂ ਹਨ।
ਇਸ ਨੁਸਖੇ ਨੂੰ ਤਿਆਰ ਕਰਨ ਲਈ ਇਕ ਕਟੋਰੀ ਵਿੱਚ ਇੱਕ ਚਮਚ ਮੁਲਤਾਨੀ ਮਿੱਟੀ ਪਾਓ ਅਤੇ ਇਸ ਵਿੱਚ ਇੰਨਾ ਕੁ ਗੁਲਾਬ ਜਲ ਮਿਲਾਓ ਕੇ ਇਹ ਪੇਸਟ ਦੇ ਰੂਪ ਵਿੱਚ ਤਿਆਰ ਹੋ ਜਾਵੇ।ਉਸ ਤੋਂ ਬਾਅਦ ਇਸ ਵਿੱਚ ਨਿੰਬੂ ਦੀਆਂ ਕੁਝ ਬੂੰਦਾਂ ਮਿਲਾ ਲਓ।ਇਨ੍ਹਾਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਲਾਉਣ ਤੋਂ ਬਾਅਦ ਤੁਸੀਂ ਇਸ ਦਾ ਇਸਤੇਮਾਲ ਆਪਣੇ ਚਿਹਰੇ ਉੱਤੇ ਕਰਨਾ ਹੈ।
ਆਪਣੇ ਚਿਹਰੇ ਉੱਤੇ ਚੰਗੀ ਤਰੀਕੇ ਨਾਲ ਫੇਸ ਪੈਕ ਦੀ ਤਰ੍ਹਾਂ ਤੁਸੀਂ ਇਸਨੂੰ ਲਗਾ ਲੈਣਾ ਹੈ ਅਤੇ ਉਸ ਸਮੇਂ ਤੱਕ ਲਗਾ ਕੇ ਰੱਖਣਾ ਹੈ,ਜਦੋਂ ਤਕ ਇਹ ਸੁੱਕ ਨਾ ਜਾਵੇ।ਜਦੋਂ ਇਹ ਸੁੱਕ ਜਾਵੇ ਤਾਂ ਉਸ ਤੋਂ ਬਾਅਦ ਤੁਸੀਂ ਸਾਦੇ ਪਾਣੀ ਨਾਲ ਆਪਣੇ ਚਿਹਰੇ ਨੂੰ ਧੋ ਲੈਣਾ ਹੈ, ਅਜਿਹਾ ਕਰਨ ਨਾਲ ਤੁਹਾਡੇ ਚਿਹਰੇ ਤੇ ਜਮ੍ਹਾਂ ਹੋਈ ਗੰਦਗੀ ਦੂਰ ਹੋ ਜਾਵੇਗੀ ਅਤੇ ਚਿਹਰੇ ਨਾਲ ਸਬੰਧਿਤ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋਣ ਤੋਂ ਬਾਅਦ ਚਿਹਰਾ ਨਿਖਰ ਜਾਵੇਗਾ ਅਤੇ ਖ਼ੂਬਸੂਰਤ ਦਿਖਾਈ ਦੇਵੇਗਾ।