Breaking News

ਦਸੰਬਰ ਮਹੀਨੇ ਚ ਇਹ ਕੰਮ ਨਾ ਕਰੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ।ਅੰਗ (ANG) – ੬੦੭ (607)”*🌹🌺 ਸੋਰਠਿ ਮਹਲਾ ੪ ਪੰਚਪਦਾ ॥ *ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥

ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥*ਨੋਟ: ਪੰਚ ਪਦ-ਪੰਜ ‘ਬੰਦਾਂ’ ਵਾਲਾ ਸ਼ਬਦ। ਪਦਅਰਥ: ਅਚਰੁ = {ਅ = ਚਰੁ} ਨਾਹ ਜਿੱਤਿਆ ਜਾ ਸਕਣ (ਮਨ) ਵਾਲਾ। ਚਰੈ = ਜਿੱਤ ਲੈਂਦਾ ਹੈ। ਸਿਧਿ = (ਜੀਵਨ = ਸੰਗ੍ਰਾਮ ਵਿਚ) ਕਾਮਯਾਬੀ। ਤੇ = ਤੋਂ।

ਬੁਧਿ = ਅਕਲ। ਸਰ = ਤੀਰ। ਤਨ = ਸਰੀਰ, ਹਿਰਦਾ। ਭ੍ਰਮੁ = ਮਨ ਦੀ ਭਟਕਣਾ।੧। ਗੋਬਿਦ = ਹੇ ਗੋਬਿੰਦ! ਕਉ = ਨੂੰ। ਪਰਗਾਸਹੁ = ਪਰਗਟ ਕਰੋ, ਉਜਾਗਰ ਕਰ ਦਿਉ। ਰਹਹੁ = ਰੱਖੋ।ਰਹਾਉ। ਸੰਸਾਰੁ = ਜਗਤ (ਦਾ ਮੋਹ) । ਆਵਣ ਜਾਣਾ = ਜਨਮ ਮਰਨ (ਦਾ ਮੂਲ) । ਮਨ = ਹੇ ਮਨ! ਨਾਮਿ = ਨਾਮ ਵਿਚ।੨। ਜਿਸ ਕੀ = {ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕੀ’ ਦੇ ਕਾਰਨ ਉੱਡ ਗਿਆ ਹ ੈ}। ਵਥੁ = ਵਸਤੁ, ਨਾਮ = ਵਸਤੁ। ਸੋਈ = ਉਹੀ (ਪ੍ਰਭੂ) । ਜਿਸ ਨੋ = (ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਨੋ’ ਦੇ ਕਾਰਨ ਉੱਡ ਗਿਆ ਹੈ) । ਸੁ = ਉਹ ਮਨੁੱਖ। ਅਨੂਪ = ਸੁੰਦਰ, ਬੇ = ਮਿਸਾਲ (ਅਨ = ਊਪ = ਉਪਮਾ ਰਹਿਤ) । ਅਗਮ = ਅਪਹੁੰਚ। ਅਗੋਚਰ = {ਅ = ਗੋ = ਚਰ} ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਲਖੁ = ਅਦ੍ਰਿਸ਼ਟ ਪ੍ਰਭੂ। ਲਖਾਏ = ਵਿਖਾ ਦੇਂਦਾ ਹੈ।੩। ਜਿਨਿ = ਜਿਸ (ਮਨੁੱਖ) ਨੇ। ਇਹ = ਇਹ ਵਸਤੁ {ਇਸਤ੍ਰੀ ਲਿੰਗ}। ਕੋ = ਕੋਈ ਮਨੁੱਖ।੪। ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਸੋਈ = ਸਾਰ ਰੱਖਣ ਵਾਲਾ।੫।

Check Also

ਰਾਸ਼ੀਫਲ 25 ਮਈ 2025 ਇਨ੍ਹਾਂ ਰਾਸ਼ੀਆਂ ਦੇ ਲੋਕਾਂ ਨੂੰ ਰਹਿਣਾ ਪਵੇਗਾ ਸਾਵਧਾਨ, ਜਾਣੋ ਸਾਰੀਆਂ ਰਾਸ਼ੀਆਂ ਦੀ ਰਾਸ਼ੀਫਲ।

ਮੇਖ ਬੈਂਕਿੰਗ ਅਤੇ ਵਿੱਤ ਖੇਤਰ ਵਿੱਚ ਕੰਮ ਕਰਨ ਵਾਲੇ ਲੋਕ ਸਫਲ ਹੋਣਗੇ। ਵਿਦਿਆਰਥੀਆਂ ਨੂੰ ਆਪਣੇ …

Leave a Reply

Your email address will not be published. Required fields are marked *