ਕਈ ਵਾਰ ਲਗਾਤਾਰ ਤਲੇ ਹੋਏ ਭੋਜਨ ਦੀ ਵਰਤੋਂ ਕਰਨ ਨਾਲ ਪੇਟ ਨਾਲ ਸੰਬੰਧਿਤ ਕਈ ਤਰ੍ਹਾਂ ਦੇ ਰੋਗ ਲੱਗ ਜਾਂਦੇ ਹਨ ਜਾਂ ਪੇਟ ਖਰਾਬ ਰਹਿੰਦਾ ਹੈ। ਜਿਸ ਕਾਰਨ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਬਹੁਤ ਸਾਰੇ ਲੋਕ ਇਨ੍ਹਾਂ ਪ੍ਰੇਸ਼ਾਨੀਆਂ ਤੋਂ ਰਾਹਤ ਪਾਉਣ ਲਈ ਕਈ ਤਰ੍ਹਾਂ ਦੀਆਂ ਅੰਗਰੇਜ਼ੀ ਦਵਾਈਆਂ ਦੀ ਲਗਾਤਾਰ ਵਰਤੋਂ ਕਰਦੇ ਹਨ ਪਰ ਅਜਿਹਾ ਨਹੀਂ ਕਰਨਾ ਚਾਹੀਦਾ ਸਗੋਂ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ
ਕਿਉਂਕਿ ਇਨ੍ਹਾਂ ਨਾਲ ਕੋਈ ਸਾਈਡ ਇਫੈਕਟ ਨਹੀਂ ਹੁੰਦਾ।ਇਸੇ ਤਰ੍ਹਾਂ ਪੇਟ ਨਾਲ ਸਬੰਧਿਤ ਰੋਗਾਂ ਤੋਂ ਛੁਟਕਾਰਾ ਪਾਉਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿੱਚ ਅਦਰਕ ਅਤੇ ਅਰੰਡੀ ਦਾ ਤੇਲ ਚਾਹੀਦਾ ਹੈ। ਹੁਣ ਉਸ ਨੁਸਖੇ ਨੂੰ ਤਿਆਰ ਕਰਨ ਲਈ ਸਭ ਤੋਂ ਪਹਿਲਾਂ ਇੱਕ ਅਦਰਕ ਲੈ ਲਵੋ ਉਸ ਨੂੰ ਚੰਗੀ ਤਰ੍ਹਾਂ ਛਿੱਲ ਲਵੋ ਅਤੇ ਉਸ ਤੋਂ ਬਾਅਦ ਉਸ ਨੂੰ ਪੀਸ ਲਵੋ। ਇਸ ਤੋਂ ਬਾਅਦ ਹੁਣ ਇਕ ਬਰਤਨ ਚ ਪਾਣੀ ਲੈ ਲਵੋ ਉਸ ਨੂੰ ਚੰਗੀ ਤਰ੍ਹਾਂ ਉਬਾਲ ਲਵੋ।
ਇਸ ਤੋਂ ਬਾਅਦ ਇਸ ਵਿਚ ਘੁੱਟਿਆ ਹੋਇਆ ਜਾਂ ਪੀਸਿਆ ਹੋਇਆ ਅਦਰਕ ਪਾ ਲਵੋ ਅਤੇ ਇਸ ਨੂੰ ਚੰਗੀ ਤਰ੍ਹਾਂ ਉਬਾਲ ਲਵੋ। ਇਸ ਪਾਣੀ ਨੂੰ ਉਸ ਸਮੇਂ ਤਕ ਉਬਾਲਦੇ ਰਹੋ ਜਦੋਂ ਇਹ ਪਾਣੀ ਘਟ ਕੇ ਅੱਧਾ ਨਾ ਰਹਿ ਜਾਵੇ। ਇਸ ਤੋਂ ਬਾਅਦ ਹੁਣ ਇਸ ਪਾਣੀ ਨੂੰ ਦੂਜੇ ਬਰਤਨ ਵਿੱਚ ਪੁਣ ਲਵੋ ਅਤੇ ਇਸ ਗਰਮ ਪਾਣੀ ਵਿੱਚ ਹੀ ਇੱਕ ਚਮਚ ਅਰੰਡੀ ਦਾ ਤੇਲ ਪਾ ਲਵੋ ਅਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਲਓ। ਹੁਣ ਇਸ ਘਰੇਲੂ ਨੁਸਖਿਆਂ ਦੀ ਵਰਤੋਂ ਕਰੋ।
ਪਰ ਇਕ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਇਸ ਘਰੇਲੂ ਨੁਸਖੇ ਦੀ ਵਰਤੋਂ ਖਾਣਾ ਖਾਣ ਤੋਂ ਤਕਰੀਬਨ ਇੱਕ ਜਾਂ ਦੋ ਘੰਟਾ ਬਾਅਦ ਕਰਨੀ ਚਾਹੀਦੀ ਹੈ ਅਤੇ ਸੌਣ ਤੋਂ ਕੁਝ ਸਮਾਂ ਪਹਿਲਾਂ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਦੂਜੀ ਸਵੇਰ ਬਹੁਤ ਜ਼ਿਆਦਾ ਫ਼ਰਕ ਪਵੇਗਾ ਅਤੇ ਪੇਟ ਨਾਲ ਸਬੰਧਿਤ ਹਰ ਤਰ੍ਹਾਂ ਦੇ ਰੋਗਾਂ ਤੋਂ ਰਾਹਤ ਮਿਲੇਗੀ।
ਇਸ ਘਰੇਲੂ ਨੁਸਖੇ ਦੀ ਲਗਾਤਾਰ ਵਰਤੋਂ ਕਰਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।