Breaking News

ਦੀਵਾਲੀ ਵਾਲੇ ਦਿਨ ਇਹ ਪੂਜਾ ਕਰੋ

ਵਾਹਿਗੁਰੂ ਜੀ ।ਇਹ ਕਥਾ ਜਰੂਰ ਸੁਣੋ ਜੀ ।ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।।ਅੰਗ (ANG) – ੬੫੪ (654)”*ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥

ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ਪਦਅਰਥ: ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ– ਪੈਂਦਾ ਹੈ (ਤੇ ਨਿਕਲ ਜਾਂਦਾ ਹੈ) । ਇਹੈ– ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ।੧। ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ = ਭਾਰ, ਉਲਟਾ। ਸੋ ਦਿਨੁ = ਉਹ ਸਮਾ।੧।ਰਹਾਉ। ਮਧੁ = ਸ਼ਹਿਦ। ਸਠੋਰਿ = ਸਠੋਰ ਨੇ {skt. शठ = A rogue, a fool} ਮੂਰਖ ਨੇ, ਠੱਗ ਨੇ। ਜਿਉ…ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ,

ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ) , ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ। ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ।੨। ਦੇਹੁਰੀ = ਘਰ ਦੀ ਬਾਹਰਲੀ ਦਲੀਜ਼। ਲਉ = ਤੱਕ। ਬਰੀ ਨਾਰਿ = ਵਹੁਟੀ। ਸੰਗਿ ਭਈ = ਨਾਲ ਹੋਈ, ਨਾਲ ਗਈ। ਮਰਘਟ = ਮਸਾਣ। ਕੁਟੰਬੁ = ਪਰਵਾਰ। ਹੰਸੁ = ਆਤਮਾ।੩। ਕੂਆ = ਖੂਹ। ਕਾਲ ਗ੍ਰਸ ਕੂਆ = ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ। ਆਪੁ = ਆਪਣੇ ਆਪ ਨੂੰ। ਨਲਨੀ = ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ। ਭ੍ਰਮਿ = ਭਰਮ ਵਿਚ, ਡਰ ਵਿਚ, ਡੁੱਬਣ ਦੇ ਡਰ ਵਿਚ। ਸੂਆ = ਤੋਤਾ।੪

Check Also

16 ਫਰਵਰੀ 2025 ਦਾ ਰਾਸ਼ੀਫਲ: ਕੰਨਿਆ, ਸਿੰਘ ਅਤੇ ਮੀਨ ਰਾਸ਼ੀ ਵਾਲੇ ਲੋਕਾਂ ਨੂੰ ਮਿਲ ਸਕਦਾ ਹੈ ਵਿੱਤੀ ਲਾਭ, ਜਾਣੋ ਹੋਰ ਰਾਸ਼ੀਆਂ ਦੀ ਸਥਿਤੀ।

ਮੇਖ ਕਾਰੋਬਾਰ ਕਰਨ ਵਾਲੇ ਲੋਕਾਂ ਲਈ ਅੱਜ ਦਾ ਦਿਨ ਚੰਗਾ ਰਹਿਣ ਵਾਲਾ ਹੈ। ਤੁਹਾਡੀਆਂ ਲੰਬੀਆਂ-ਮਿਆਦ …

Leave a Reply

Your email address will not be published. Required fields are marked *