Breaking News

ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਹ ਸੇਵਾ ਕਰੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁ ਣੋ ਜੀ ।। ਅੰਗ (ANG) – ੬੭੬ (676)”*🌹🌺​ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥

ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ ਪਦਅਰਥ: ਮੋਹਿ = ਮੈਨੂੰ। ਮਸਕੀਨ = ਆਜਿਜ਼, ਨਿਮਾਣਾ। ਮੋਹਿ ਮਸਕੀਨ = ਮੈਨੂੰ ਨਿਮਾਣੇ ਨੂੰ। ਅਧਾਰੁ = ਆਸਰਾ। ਖਾਟਣ ਕਉ = ਖੱਟਣ ਵਾਸਤੇ। ਰੋਜਗਾਰੁ = ਰੋਜ਼ੀ ਕਮਾਣ ਲਈ ਕੰਮ। ਸੰਚਣ ਕਉ = ਜਮ੍ਹਾਂ ਕਰਨ ਲਈ। ਹਲਤਿ = {अत्र} ਇਸ ਲੋਕ ਵਿਚ। ਪਲਤਿ = {परत्र} ਪਰਲੋਕ ਵਿਚ। ਤਾ ਕੈ ਕਾਮ = ਉਸ ਮਨੁੱਖ ਦੇ ਕੰਮ।।੧। ਨਾਮਿ = ਨਾਮ ਵਿਚ। ਰਤੇ = ਰੰਗੇ ਹੋਏ। ਰੰਗਿ = ਪ੍ਰੇਮ = ਰੰਗ ਵਿਚ। ਅਪਾਰ = ਬੇਅੰਤ।

ਸਾਧ = ਸੰਤ ਜਨ। ਗਵਹਿ = ਗਾਂਦੇ ਹਨ।ਰਹਾਉ। ਅਤਿ ਮਸਕੀਨੀ = ਬਹੁਤ ਨਿਮ੍ਰਤਾ। ਚੀਨੀ = ਪਛਾਣੀ। ਜਸੁ = ਸਿਫ਼ਤਿ-ਸਾਲਾਹ। ਸੰਤਨ ਕੈ = ਸੰਤਾਂ ਦੇ ਹਿਰਦੇ ਵਿਚ। ਚਿੰਦ = ਚਿੰਤਾ।੨। ਜਹ = ਜਿੱਥੇ। ਇਕਤ੍ਰ = ਇਕੱਠੇ। ਨਾਦ = ਸਾਜ (ਵਜਾ ਕੇ) । ਕਵਿਤ = ਕਵਿਤਾ (ਪੜ੍ਹ ਕੇ) । ਬਿਸ੍ਰਾਮ = ਸ਼ਾਂਤੀ। ਉਨ ਸੰਗੁ = ਉਹਨਾਂ ਦੀ ਸੰਗਤਿ। ਮਸਤਕਿ = ਮੱਥੇ ਉਤੇ। ਕਰਾਮ = ਕਰਮ, ਬਖ਼ਸ਼ਸ਼।੩। ਦੁਇ ਕਰ = ਦੋਵੇਂ ਹੱਥ {ਬਹੁ-ਵਚਨ}। ਕਰੀ = ਕਰੀਂ, ਮੈਂ ਕਰਦਾ ਹਾਂ। ਪਖਾਰਿ = ਧੋ ਕੇ। ਗੁਣਤਾਸ = ਗੁਣਾਂ ਦਾ ਖ਼ਜ਼ਾਨਾ ਪ੍ਰਭੂ। ਜੀਵੈ = ਆਤਮਕ ਜੀਵਨ ਪ੍ਰਾਪਤ

Check Also

ਰਾਸ਼ੀਆਂ ਦੀ ਕਿਸਮਤ 22 ਫਰਵਰੀ 2026 ਨੂੰ ਸੂਰਜ ਦੀ ਤਰ੍ਹਾਂ ਚਮਕੇਗੀ, ਮੇਖ ਤੋਂ ਮੀਨ ਤੱਕ ਦੀ ਸਥਿਤੀ ਪੜ੍ਹੋ।

ਮੇਖ– ਸਫਲਤਾ ਪ੍ਰਾਪਤ ਕਰਨ ਲਈ ਤੁਹਾਨੂੰ ਸਖਤ ਮਿਹਨਤ ਕਰਨੀ ਪਵੇਗੀ। ਲੇਖਾ ਆਦਿ ਵਰਗੇ ਬੌਧਿਕ ਕੰਮਾਂ …

Leave a Reply

Your email address will not be published. Required fields are marked *