ਬਾਦਾਮ ਇਕ ਸੂਪਰ ਫੂਡ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਇਸ ਲਈ ਕਿਹਾ ਜਾਂਦਾ ਹੈ ਕਿ ਬਦਾਮ ਦਾ ਨਿਯਮਿਤ ਰੂਪ ਵਿਚ ਇਸਤੇਮਾਲ ਕਰਨ ਨਾਲ ਬਹੁਤ ਸਾਰੀ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਪਰ ਜਿਹੜੇ ਲੋਕ ਵੀ ਬਦਾਮ ਦਾ ਇਸਤੇਮਾਲ ਕਰਨਾ ਚਾਹੁੰਦੇ ਹਾਂ ਉਨ੍ਹਾਂ ਨੂੰ ਸ਼ੁਰੂਆਤ ਵਿੱਚ ਬਿਲਕੁਲ ਵੀ ਇਸ ਗੱਲ ਦੀ ਜਾਣਕਾਰੀ ਨਹੀਂ ਹੁੰਦੀ ਕਿ ਬਦਾਮ ਨੂੰ ਕਦੋਂ ਕਿਵੇਂ ਅਤੇ ਕਿੰਨੀ ਮਾਤਰਾ ਵਿੱਚ ਖਾਣਾ ਚਾਹੀਦਾ ਹੈ ਜਾਂ ਕਿਹੜੇ ਲੋਕਾਂ ਨੂੰ ਬਦਾਮ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਕਿਹੜੇ ਲੋਕਾਂ ਨੂੰ ਬਦਾਮ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ ਹੈ
1
ਜਾਂ ਬਦਾਮ ਦਾ ਸੇਵਨ ਕਰਨ ਤੋਂ ਕਦੋਂ ਜ਼ਿਆਦਾ ਫ਼ਾਇਦਾ ਮਿਲਦਾ ਹੈ ਅਤੇ ਬਦਾਮ ਖਾਣ ਦਾ ਸਹੀ ਸਮਾਂ ਕੀ ਹੈ ਜਾਂ ਬਦਾਮ ਨੂੰ ਛਿਲਕੇ ਦੇ ਨਾਲ ਵਰਤਣਾ ਚਾਹੀਦਾ ਹੈ ਜਾਂ ਛਿਲਕਾ ਉਤਾਰ ਕੇ ਖਾਣਾ ਚਾਹੀਦਾ ਹੈ ਜਾਂ ਫਿਰ ਸੁੱਕੇ ਬਨਾਮ ਅਤੇ ਭਿਗੌਏ ਬਦਾਮ ਵਿੱਚ ਕੀ ਫ਼ਰਕ ਹੁੰਦਾ ਹੈ ਜਾਂ ਵਜ਼ਨ ਘਟਾਉਣ ਲਈ ਬਦਾਮ ਖਾਣ ਦਾ ਸਹੀ ਤਰੀਕਾ ਕੀ ਹੋਣਾ ਚਾਹੀਦਾ ਹੈ ਤਾਂ ਜੋ ਸਾਡੇ ਸਰੀਰ ਲਈ ਫ਼ਾਇਦੇਮੰਦ ਹੋਵੇ।ਦਰਅਸਲ ਬਦਾਮ ਦਾ ਸਹੀ ਮਾਤਰਾ ਵਿੱਚ ਅਤੇ ਸਹੀ ਤਰੀਕੇ ਨਾਲ ਇਸਤੇਮਾਲ ਕਰਨ ਨਾਲ ਇਹ ਸਰੀਰ ਨੂੰ ਡੀਟਾਕਸੀਫਾਈ ਕਰਦਾ ਹੈ, ਇਮਿਊਨਿਟੀ ਪਾਵਰ ਨੂੰ ਵਧਾਉਂਦਾ ਹੈ ਅਤੇ ਕੈਲੇਸਟਰੋਲ ਜਾਂ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿਚ ਰੱਖਦਾ ਹੈ।
ਇਸ ਤੋਂ ਇਲਾਵਾ ਇਹ ਹੱਡੀਆਂ ਵਿੱਚ ਕਮਜ਼ੋਰੀ, ਦਿਲ ਦੀ ਬਿਮਾਰੀ ਅਤੇ ਕੈਂਸਰ ਦੀ ਬਿਮਾਰੀ ਤੋਂ ਬਚਾਉਣ ਦੇ ਨਾਲ ਨਾਲ ਤਵਚਾ, ਵਾਲ ਅਤੇ ਦਿਮਾਗੀ ਤਾਕਤ ਨੂੰ ਵਧਾਉਂਦਾ ਹੈ। ਬਦਾਮ ਵਿੱਚ ਹਾਈ ਕੁਆਲਿਟੀ ਪ੍ਰੋਟੀਨ, ਐਂਟੀ ਆਕਸੀਡੈਂਟ, ਫਾਈਬਰ ਅਤੇ ਕਾਰਬੋਹਾਈਡ੍ਰੇਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਲਈ ਇਹ ਜਾਣਨਾ ਬਹੁਤ ਹੀ ਜ਼ਰੂਰੀ ਹੁੰਦਾ ਹੈ ਕਿ ਦਿਨ ਵਿੱਚ ਜ਼ਿਆਦਾ ਤੋਂ ਜ਼ਿਆਦਾ ਇੱਕ ਮੁੱਠੀ ਜਾਂ ਬਾਈ ਤੋਂ ਤੇਈ ਬਦਾਮ ਖਾਏ ਜਾ ਸਕਦਾ ਹਨ। ਪਰ ਇਹ ਧਿਆਨ ਰੱਖੋ ਕਿ ਜਿਹੜੇ ਲੋਕ ਵੀ ਬਦਾਮ ਦਾ ਰੋਜ਼ਾਨਾ ਇਸਤਮਾਲ ਕਰਨਾ ਚਾਹੁੰਦੇ ਹਨ
ਉਨ੍ਹਾਂ ਨੂੰ ਚਾਰ ਤੋਂ ਪੰਜ ਬਦਾਮਾ ਦੀ ਵਰਤੋ ਤੋਂ ਸ਼ੁਰੂਆਤ ਕਰਨੀ ਚਾਹੀਦੀ ਹੈ ਅਤੇ ਕੁਝ ਦਿਨਾਂ ਬਾਅਦ ਉਸਦੀ ਮਾਤਰਾ ਨੂੰ ਵਧਾਉਣਾ ਚਾਹੀਦਾ ਹੈ। ਦਰਅਸਲ ਬਦਾਮਾਂ ਦਾ ਜ਼ਿਆਦਾ ਮਾਤਰਾ ਵਿੱਚ ਸੇਵਨ ਕਰਨ ਨਾਲ ਸਰੀਰ ਵਿੱਚ ਫਾਈਬਰ ਦੀ ਮਾਤਰਾ ਵਧ ਜਾਂਦੀ ਹੈ ਜਿਸ ਨਾਲ ਕਿ ਪੇਟ ਦਰਦ ਅਪਚਰ ਅਤੇ ਕਬਜ਼ ਦੀ ਸਮੱਸਿਆ ਹੋ ਸਕਦੀ ਹੈ। ਇਸ ਤੋਂ ਇਲਾਵਾ ਬਦਾਮ ਦਾ ਇਸਤੇਮਾਲ ਬੱਚੇ ਬੁੱਢੇ ਕੋਈ ਵੀ ਕਰ ਸਕਦਾ ਹੈ। ਇਸ ਤੋਂ ਇਲਾਵਾ ਹੋਰ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ