ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ। ਧਨਾਸਰੀ ਮਹਲਾ ੪ ਘਰੁ ੧ ਚਉਪਦੇ* ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ☬ ਵਿਆਖਿਆ ☬ ਰਾਗ ਧਨਾਸਰੀ,
ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। *ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥