ਕਈ ਵਾਰੀ ਬਹੁਤ ਸਾਰੀਆਂ ਜੜੀ ਬੂਟੀਆਂ ਨੂੰ ਮਸਾਲਿਆਂ ਦੇ ਤੌਰ ਤੇ ਵਰਤਿਆ ਜਾਂਦਾ ਹੈ ਪਰ ਜੇਕਰ ਇਨ੍ਹਾਂ ਨੂੰ ਘਰੇਲੂ ਨੁਸਖਿਆਂ ਦੇ ਤੌਰ ਤੇ ਵਰਤਿਆ ਜਾਵੇ ਤਾਂ ਬਹੁਤ ਜ਼ਿਆਦਾ ਫ਼ਾਇਦੇ ਹੁੰਦੇ ਹਨ ਪਰ ਬਹੁਤ ਸਾਰੇ ਲੋਕ ਇਨ੍ਹਾਂ ਦੇ ਗੁਣਾਂ ਤੋਂ ਅਣਜਾਣ ਹੁੰਦੇ ਹਨ ਜਿਸ ਕਾਰਨ ਇਨ੍ਹਾਂ ਦੇ ਲਾਭ ਤੋਂ ਵਾਂਝੇ ਰਹਿ ਜਾਂਦੇ ਹਨ। ਇਸੇ ਤਰ੍ਹਾਂ ਬਹੁਤ ਸਾਰੇ ਗੁਣਾਂ ਨਾਲ ਭਰਪੂਰ ਕੜੀ ਪਤਾ ਹੁੰਦਾ ਹੈ ਜਿਸ ਦੀ ਵਰਤੋਂ ਕਰਨ ਨਾਲ ਕਈ ਸਾਰੇ ਲਾਭ ਹੁੰਦੇ ਹਨ।ਮੋਟਾਪੇ ਤੋਂ ਛੁਟਕਾਰਾ ਪਾਉਣ ਲਈ ਸਭ ਤੋਂ ਪਹਿਲਾਂ ਦਸ ਤੋਂ ਬਾਰਾਂ ਕੜੀ ਪੱਤੇ ਲੈ ਲਵੋ।
ਹਣ ਇਨ੍ਹਾਂ ਨੂੰ ਚੰਗੀ ਤਰ੍ਹਾਂ ਧੋ ਲਵੋ ਅਤੇ ਉਸ ਤੋਂ ਬਾਅਦ ਇਕ ਪਾਣੀ ਦੇ ਵਿੱਚ ਪਾ ਕੇ ਰੱਖ ਦਿਓ ਹੁਣ ਇਨ੍ਹਾਂ ਨੂੰ ਪੂਰੀ ਰਾਤ ਲਈ ਪਿਆ ਰਹਿਣ ਦਿਓ। ਦੂਜੀ ਸਵੇਰ ਇਨ੍ਹਾਂ ਦੀ ਵਰਤੋਂ ਕਰੋ। ਵਰਤੋਂ ਕਰਨ ਲਈ ਸਭ ਤੋਂ ਪਹਿਲਾਂ ਕੜੀ ਪੱਤੇ ਦਾ ਪਾਣੀ ਲੈ ਲਵੋ ਹੁਣ ਇਸ ਨੂੰ ਚੰਗੀ ਤਰ੍ਹਾਂ ਉਬਾਲ ਲਵੋ ਇਸ ਤੋਂ ਬਾਅਦ ਇਸ ਕੋਸੇ ਪਾਣੀ ਨੂੰ ਥੋੜ੍ਹਾ ਥੋੜ੍ਹਾ ਕਰਕੇ ਪੀ ਲਵੋ।
ਇਸ ਤੋਂ ਇਲਾਵਾ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਅਤੇ ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਨ ਲਈ ਸਭ ਤੋਂ ਪਹਿਲਾਂ ਕੜੀ ਪੱਤੇ ਲੈ ਲਵੋ। ਹੁਣ ਕੜੀ ਪੱਤੇ ਨੂੰ ਪੀਸ ਕੇ ਬਰੀਕ ਪਾਊਡਰ ਦੇ ਰੂਪ ਵਿਚ ਤਿਆਰ ਕਰ ਲਵੋ। ਹੁਣ ਇੱਕ ਗਿਲਾਸ ਲੱਸੀ ਲੈ ਲਵੋ ਉਸ ਵਿੱਚ ਇਹ ਪਾਊਡਰ ਪਾ ਕੇ ਚੰਗੀ ਤਰ੍ਹਾਂ ਮਿਲਾ ਲਵੋ ਅਤੇ ਇਸ ਲੱਸੀ ਦੀ ਵਰਤੋਂ ਕਰੋ। ਅਜਿਹਾ ਕਰਨ ਨਾਲ ਜੋੜਾਂ ਦੇ ਦਰਦ ਤੋਂ ਛੁਟਕਾਰਾ ਮਿਲੇਗਾ ਅਤੇ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਪੂਰੀ ਹੋ ਜਾਵੇਗੀ।
ਇਸ ਤੋਂ ਇਲਾਵਾ ਜੇਕਰ ਕੜ੍ਹੀ ਪੱਤੇ ਨੂੰ ਪਾਣੀ ਵਿੱਚ ਉਬਾਲ ਕੇ ਸਵੇਰੇ ਖਾਲੀ ਪੇਟ ਵਰਤਿਆ ਜਾਵੇ ਤਾਂ ਇਸ ਨਾਲ ਵੀ ਬਹੁਤ ਜ਼ਿਆਦਾ ਫ਼ਾਇਦਾ ਹੁੰਦਾ ਹੈ। ਇਸ ਤੋ ਇਲਾਵਾ ਇਸ ਨੁਸਖੇ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ