ਜ਼ਿਆਦਾਤਰ ਤਲੇ ਹੋਏ ਭੋਜਨ ਦੀ ਵਰਤੋਂ ਕਰਨ ਨਾਲ ਪੇਟ ਨਾਲ ਸਬੰਧਤ ਪਰੇਸ਼ਾਨੀਆ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ ਜਿਵੇਂ ਕਬਜ਼ ਜਾ ਬਦਹਜਮੀ ਨਾਲ ਸਬੰਧਿਤ ਦਿੱਕਤਾਂ ਆਦਿ। ਜੇਕਰ ਇਨ੍ਹਾਂ ਦਿੱਕਤਾਂ ਤੋਂ ਸ਼ੁਰੂਆਤ ਵਿਚ ਛੁਟਕਾਰਾ ਨਾ ਪਾਇਆ ਜਾਵੇ ਤਾਂ ਬਾਅਦ ਵਿੱਚ ਇਹ ਕਈ ਸਾਰੀਆਂ ਬੀਮਾਰੀਆਂ ਦਾ ਕਾਰਨ ਬਣ ਜਾਂਦੀਆਂ ਹਨ ਇਸ ਲਈ ਇਨ੍ਹਾਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਕਿਉਂਕਿ ਘਰੇਲੂ ਵਰਤੋਂ ਕਰਨ ਨਾਲ ਕੋਈ ਸਾਈਡ ਇਫ਼ੈਕਟ ਨਹੀ ਹੁੰਦਾ ਜਦ ਕਿ ਦਵਾਈਆਂ ਦੀ ਵਰਤੋਂ ਕਰਨ ਨਾਲ ਕਈ ਤਰ੍ਹਾਂ ਦੀਆਂ ਦਿੱਕਤਾਂ ਵੱਧ ਜਾਂਦੀਆਂ ਹਨ।
ਇਸੇ ਤਰ੍ਹਾਂ ਪੇਟ ਨਾਲ ਸੰਬੰਧਿਤ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਅਤੇ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿਚ ਸੌਂਫ, ਅਜਵਾਇਣ, ਜ਼ੀਰਾ ਅਤੇ ਪੱਥਰ ਵਾਲਾ ਕਾਲਾ ਨਮਕ ਚਾਹੀਦਾ ਹੈ। ਹੁਣ ਸਭ ਤੋਂ ਪਹਿਲਾਂ ਇਕ ਬਰਤਨ ਵਿਚ ਦੋ ਚਮਚ ਸੌਂਫ ਲੈ ਲਵੋ। ਫਿਰ ਉਸ ਵਿਚ ਦੋ ਚਮਚ ਜੀਰਾ ਪਾ ਲਵੋ ਅਤੇ ਉਸ ਨੂੰ ਚੰਗੀ ਤਰ੍ਹਾਂ ਮਿਲਾ ਲਵੋ। ਇਸ ਤੋ ਬਾਅਦ ਹੁਣ ਇਸ ਵਿਚ ਦੋ ਚਮਚ ਅਜਵਾਈਨ ਪਾ ਲਵੋ ਅਤੇ ਉਸ ਨੂੰ ਵੀ ਮਿਲਾ ਲਵੋ। ਹੁਣ ਇਨ੍ਹਾਂ ਤਿੰਨਾਂ ਨੂੰ ਚੰਗੀ ਤਰ੍ਹਾਂ ਭੁੰਨ ਲਵੋ। ਹੁਣ ਇਸ ਨੂੰ ਕੁਝ ਸਮੇਂ ਲਈ ਠੰਡਾ ਹੋਣ ਲਈ ਰੱਖ ਦਿਓ।
ਇਸ ਤੋਂ ਬਾਅਦ ਇਨ੍ਹਾਂ ਵਿੱਚ ਲੋੜ ਅਨੁਸਾਰ ਕਾਲੇ ਨਮਕ ਦੇ ਟੁਕੜੇ ਪਾ ਲਵੋ ਅਤੇ ਇਨ੍ਹਾਂ ਨੂੰ ਵੀ ਮਿਲਾ ਲਵੋ। ਇਸ ਤੋਂ ਬਾਅਦ ਇਨ੍ਹਾਂ ਸਾਰਿਆਂ ਨੂੰ ਮਿਕਸੀ ਵਿਚ ਪਾ ਕੇ ਚੰਗੀ ਤਰ੍ਹਾਂ ਪੀਸ ਲਵੋ ਅਤੇ ਇਕ ਪਾਊਡਰ ਦੇ ਰੂਪ ਤਿਆਰ ਕਰ ਲਵੋ। ਇਸ ਤੋਂ ਬਾਅਦ ਹੁਣ ਇੱਕ ਗਲਾਸ ਪਾਣੀ ਲੈ ਲਵੋ ਉਸ ਵਿੱਚ ਇਹ ਇੱਕ ਚਮਚ ਪਾਊਡਰ ਪਾ ਲਵੋ ਅਤੇ ਇਸ ਨੂੰ ਚੰਗੀ ਤਰ੍ਹਾਂ ਮਿਲਾ ਲਵੋ। ਹੁਣ ਇਸ ਘਰੇਲੂ ਨੁਸਖੇ ਦੀ ਵਰਤੋਂ ਕਰੋ। ਇਸ ਘਰੇਲੂ ਨੁਸਖੇ ਦੀ ਵਰਤੋਂ ਦਿਨ ਵਿੱਚ ਤਕਰੀਬਨ ਦੋ ਵਾਰ ਕਰਨੀ ਚਾਹੀਦੀ ਹੈ
ਇਸ ਘਰੇਲੂ ਨੁਸਖੇ ਦੀ ਵਰਤੋਂ ਕਰਨ ਨਾਲ ਪੇਟ ਨਾਲ ਸੰਬੰਧਤ ਹਰ ਤਰ੍ਹਾਂ ਦੀਆਂ ਪਰੇਸ਼ਾਨੀਆਂ ਤੋਂ ਰਾਹਤ ਮਿਲ ਜਾਵੇਗੀ ਅਤੇ ਢਿੱਡ ਬਿਲਕੁਲ ਸਾਫ ਰਹੇਗਾ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖ਼ਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ