ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਲ.ਪੀ.ਯੂ, ਫਗਵਾੜਾ, ਕਪੂਰਥਲਾ ਵਿਖੇ ਇਕ ਵਿਸ਼ਾਲ ਸਮਾਗਮ ਦੌਰਾਨ ਨੌਜਵਾਨਾਂ ਲਈ ਪੰਜਾਬ ਸਰਕਾਰ ਰੋਜ਼ਗਾਰ ਗਾਰੰਟੀ ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਵਿਦਿਆਰਥੀਆਂ ਲਈ ਵੱਡੇ ਐਲਾਨ ਕੀਤੇ ਹਨ।
ਮੁੱਖ ਮੰਤਰੀ ਚੰਨੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਗਾਰੰਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਐਲਾਨ ਕੀਤਾ ਕਿ ਆਈਲੈਟਸ ਦਾ ਕੋਰਸ ਮੁਫ਼ਤ ਕਰਵਾਇਆ ਜਾਵੇਗਾ। ਨੌਜਵਾਨਾਂ ਨੂੰ ਇੱਕ ਸਾਲ ਵਿੱਚ ਇੱਕ ਲੱਖ ਨੌਕਰੀ ਦਿੱਤੀ ਜਾਵੇਗੀ। ਜਿਹੜੇ ਵਿਦਿਆਰਥੀ ਲਾਅ ਦੀ ਸਿੱਖਿਆ, ਆਈਐਸ, ਪੀਸੀਐਸ ਦੇ ਪੇਪਰਾਂ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹਨਾਂ ਦੀ ਪੜ੍ਹਾਈ ਵੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਈ ਜਾਵੇਗੀ।।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ ਉਥੇ ਹੀ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ ਦਾ ਸਿਲਸਿਲਾ ਵੀ ਜਾਰੀ ਹੈ ਏਸੇ ਤਰਾਂ ਕਾਫੀ ਲੰਮੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਕੀਤੇ ਜਾ ਰਹੇ ਸਨ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿੱਥੇ ਅੱਜ ਮੋਰਿੰਡਾ ਦੀ ਦਾਣਾਮੰਡੀ ਵਿਖੇ ਪਹੁੰਚੇ ਹੋਏ ਸਨ ਉਥੇ ਹੀ ਉਨ੍ਹਾਂ ਵੱਲੋਂ ਆਂਗਨਵਾੜੀ ਵਰਕਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਵਰਕਰਾਂ ਦੀ ਤਨਖਾਹ ਵਧਾ ਕੇ 9500 ਰੁਪਏ ਕਰ ਦਿੱਤਾ ਹੈ।
ਦੱਸ ਦਈਏ ਕਿ ਇਸ ਦੇ ਨਾਲ ਹੀ ਆਂਗਣਵਾੜੀ ਵਰਕਰਾਂ ਨੂੰ ਸਹਿਯੋਗ ਕਰਨ ਵਾਲੀ ਆਂਗਨਵਾੜੀ ਹੈਲਪਰ ਦੀ ਤਨਖਾਹ 5100 ਰੁਪਏ ਕਰ ਦਿੱਤੀ ਗਈ ਹੈ। ਆਂਗਣਵਾੜੀ ਵਰਕਰਾਂ ਮਿੰਨੀ ਦੀ ਤਨਖਾਹ 6300 ਰੁਪਏ ਕੀਤੀ ਗਈ ਹੈ। ਉੱਥੇ ਹੀ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਦੀ ਤਨਖਾਹ ਵਿਚ ਸਲਾਨਾ ਇੰਨਕਰੀਮੈਂਟ ਵੀ ਲਗਾਇਆ ਜਾਵੇਗਾ।