ਅੱਜ ਦੇ ਸਮੇਂ ਵਿੱਚ ਇਨਸਾਨ ਨੂੰ ਬਹੁਤ ਸਾਰੀਆਂ ਬੀਮਾਰੀਆਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਬੀਮਾਰੀਆਂ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਜਿਵੇਂ ਲਗਾਤਾਰ ਮੌਸਮ ਵਿੱਚ ਤਬਦੀਲੀ ਆਉਣਾ ਜਾਂ ਖਾਣ ਪੀਣ ਵਿੱਚ ਵਸਤੂਆਂ ਵਿੱਚ ਵਿਟਾਮਿਨ ਤੱਤਾਂ ਦੀ ਕਮੀ ਆਦਿ। ਇਨ੍ਹਾਂ ਸਾਰੀਆਂ ਬੀਮਾਰੀਆਂ ਦੇ ਕਾਰਨ ਸਰੀਰ ਅੰਦਰੂਨੀ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ। ਇਸੇ ਤਰ੍ਹਾਂ ਬਹੁਤ ਸਾਰੇ ਲੋਕ ਇਨ੍ਹਾਂ ਸਾਰੀਆਂ ਕਮਜ਼ੋਰੀਆਂ ਨੂੰ ਦੂਰ ਕਰਨ ਲਈ ਵੱਖ ਵੱਖ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ।
ਪਰ ਲਗਾਤਾਰ ਦਵਾਈਆਂ ਦੀ ਵਰਤੋਂ ਕਰਨ ਨਾਲ ਸਰੀਰ ਅੰਦਰੂਨੀ ਤੌਰ ਤੇ ਖੋਖਲਾ ਹੋ ਜਾਂਦਾ ਹੈ ਅਤੇ ਪੂਰਨ ਤੌਰ ਤੇ ਦਵਾਈਆਂ ਤੇ ਹੀ ਨਿਰਭਰ ਰਹਿ ਜਾਂਦਾ ਹੈ। ਇਸ ਲਈ ਸਭ ਤੋਂ ਪਹਿਲਾਂ ਤੰਦਰੁਸਤ ਰਹਿਣ ਲਈ ਭੋਜਨ ਵਿੱਚ ਤਬਦੀਲੀਆਂ ਕਰਨੀਆਂ ਬਹੁਤ ਜ਼ਰੂਰੀ ਹਨ। ਜ਼ਿਆਦਾਤਰ ਲੋਕ ਕਣਕ ਜਾਂ ਮੱਕੀ ਦੇ ਆਟੇ ਦੀ ਰੋਟੀ ਖਾਂਦੇ ਹਨ ਪਰ ਜੇਕਰ ਮਿਕਸ ਜਾਂ ਹੋਰ ਪਦਾਰਥਾਂ ਦੀ ਰੋਟੀ ਖਾਧੀ ਜਾਵੇ ਤਾਂ ਉਸ ਨਾਲ ਜ਼ਿਆਦਾ ਲਾਭ ਹੁੰਦਾ ਹੈ। ਇਸੇ ਤਰ੍ਹਾਂ ਕੰਗਣੀ, ਹਰੀ ਕੰਗਣੀ, ਕੋਦਰਾ, ਕੁਟਕੀ ਅਤੇ ਸੰਵਾਦ ਦੀ ਰੋਟੀ ਖਾਣੀ ਚਾਹੀਦੀ ਹੈ ਉਨ੍ਹਾਂ ਦੀ ਰੋਟੀ ਖਾਣ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੁੰਦਾ ਹੈ।
ਇਸੇ ਤਰ੍ਹਾਂ ਸੰਵਾਦ ਦੀ ਰੋਟੀ ਬਣਾਉਣ ਲਈ ਸਭ ਤੋਂ ਪਹਿਲਾਂ ਇਸ ਨੂੰ ਦਸ ਗੁਣਾ ਪਾਣੀ ਵਿੱਚ ਭਿਉਂ ਕੇ ਰੱਖ ਦਿਓ। ਇਸ ਤੋਂ ਬਾਅਦ ਇਸ ਨੂੰ ਮੱਠੀ ਅੱਗ ਤੇ ਉਬਾਲ ਲਵੋ ਅਤੇ ਇਸ ਤੋਂ ਬਾਅਦ ਇਸ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਇਸ ਨੂੰ ਲੋੜ ਅਨੁਸਾਰ ਖਿਚੜੀ ਬਣਾ ਕੇ ਵੀ ਵਰਤਿਆ ਜਾ ਸਕਦਾ ਹੈ। ਇਸ ਦੀ ਲਗਾਤਾਰ ਵਰਤੋਂ ਕਰਨ ਨਾਲ ਕੈਂਸਰ ਅਤੇ ਏਡਜ਼ ਵਰਗੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਇਸ ਗੱਲ ਦਾ ਹਮੇਸ਼ਾ ਧਿਆਨ ਰੱਖਣਾ ਚਾਹੀਦਾ ਹੈ ਕਿ ਐਲੂਮੀਨੀਅਮ ਦੇ ਬਰਤਨਾਂ ਦੀ ਘੱਟ ਤੋਂ ਘੱਟ ਵਰਤੋ ਜਾਂ ਇਨ੍ਹਾਂ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ।
ਇਸ ਤੋਂ ਇਲਾਵਾ ਇਨ੍ਹਾਂ ਦੀ ਥਾਂ ਤੇ ਸਰਬ ਨੂੰ ਜਾਂ ਪਿਤਲ ਦੇ ਬਰਤਨਾਂ ਜਾਂ ਮਿੱਟੀ ਦੇ ਬਰਤਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁੱਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ