ਹਰ ਸਮੇਂ ਸਿਹਤਯਾਬ ਰਹਿਣ ਲਈ ਜਾਂ ਤੰਦਰੁਸਤ ਰਹਿਣ ਲਈ ਕੁਝ ਗੱਲਾਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੁੰਦਾ ਹੈ ਕਿਉਂਕਿ ਜੇਕਰ ਇਨ੍ਹਾਂ ਗੱਲਾਂ ਨੂੰ ਨਹੀਂ ਦੁਹਰਾਇਆ ਜਾਂਦਾ ਤਾਂ ਦਿੱਕਤਾਂ ਚ ਵਾਧਾ ਹੁੰਦਾ ਹੈ। ਭਾਵੇਂ ਅੱਜ ਦੇ ਸਮੇਂ ਵਿੱਚ ਹਰ ਇਨਸਾਨ ਆਪਣੇ ਕੰਮਾਂ ਕਾਰਾਂ ਵਿੱਚ ਬਹੁਤ ਜ਼ਿਆਦਾ ਮਹਿਫੂਜ਼ ਹੈ ਪਰ ਜੇਕਰ ਅੰਮ੍ਰਿਤ ਵੇਲੇ ਉੱਠ ਕੇ ਬਿਨਾਂ ਕੁਝ ਕਾਰਜਾਂ ਨੂੰ ਕੀਤਾ ਜਾਂਦਾ ਹੈ ਤਾਂ ਇਨਸਾਨ ਸਿਹਤ ਅਤੇ ਮਾਨਸਿਕ ਰੋਗਾਂ ਤੋਂ ਬਚਿਆ ਰਹਿੰਦਾ ਹੈ ਅਤੇ ਉਸ ਦਾ ਜੀਵਨ ਵਧੀਆ ਬਤੀਤ ਹੁੰਦਾ ਹੈ।
ਇਸੇ ਤਰ੍ਹਾਂ ਅਕਸਰ ਬਜ਼ੁਰਗਾਂ ਦੇ ਵੱਲੋਂ ਜਾਂ ਵੱਡਿਆਂ ਦੇ ਵੱਲੋਂ ਇਹ ਕਿਹਾ ਜਾਂਦਾ ਹੈ ਕਿ ਜੋ ਲੋਕ ਅੰਮ੍ਰਿਤ ਵੇਲੇ ਉੱਠ ਕੇ ਜਾਂ ਖਾਲੀ ਪੇਟ ਦਹੀਂ ਦਾ ਸੇਵਨ ਕਰਦੇ ਹਨ ਉਨ੍ਹਾਂ ਨੂੰ ਬਹੁਤ ਜ਼ਿਆਦਾ ਫ਼ਾਇਦੇ ਹੁੰਦੇ ਹਨ ਅਤੇ ਕਈ ਤਰ੍ਹਾਂ ਦੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਦਾ ਹੈ ਇਸ ਤੋਂ ਇਲਾਵਾ ਅੰਮ੍ਰਿਤ ਵੇਲੇ ਉੱਠ ਕੇ ਖਾਲੀ ਪੇਟ ਤਾਜ਼ੇ ਪਾਣੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ ਇਸ ਨਾਲ ਵੀ ਕਈ ਸਾਰੀਆਂ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਜਾਂਦਾ ਹੈ
ਕਿ ਜੋ ਲੋਕ ਅੰਮ੍ਰਿਤ ਵੇਲੇ ਉੱਠ ਕੇ ਦਹੀਂ ਦਾ ਸੇਵਨ ਕਰਦੇ ਹਨ ਉਨ੍ਹਾਂ ਦੇ ਘਰ ਵਿੱਚ ਕਿਸੇ ਚੀਜ਼ ਦੀ ਕੋਈ ਕਮੀ ਨਹੀਂ ਰਹਿੰਦੀ ਉਨ੍ਹਾਂ ਦੇ ਘਰ ਵਿੱਚ ਹਮੇਸ਼ਾਂ ਬਰਕਤ ਬਣੀ ਰਹਿੰਦੀ ਹੈ। ਦਹੀਂ ਦੇ ਵਿੱਚ ਵਿਟਾਮਿਨ ਸੀ ਅਤੇ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ ਇਸ ਲਈ ਜੇਕਰ ਦਹੀਂ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਪੇਟ ਨਾਲ ਸਬੰਧਿਤ ਰੋਗਾਂ ਤੋਂ ਵੀ ਆਸਾਨੀ ਨਾਲ ਛੁਟਕਾਰਾ ਮਿਲ ਜਾਂਦਾ ਹੈ। ਇਸ ਤੋਂ ਇਲਾਵਾ ਕਬਜ਼ ਨਾਲ ਸਬੰਧਿਤ ਦਿੱਕਤਾਂ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਜੋ ਲੋਕ ਅੰਮ੍ਰਿਤ ਵੇਲੇ ਉੱਠ ਕੇ ਪ੍ਰਮਾਤਮਾ ਦਾ ਨਾਮ ਜਪਦੇ ਹਨ ਉਹ ਬਹੁਤ ਜ਼ਿਆਦਾ ਚੰਗੇ ਸਮੇਂ ਵਿੱਚ ਰਹਿੰਦੇ ਹਨ
ਕਿਉਂਕਿ ਅਜਿਹਾ ਕਰਨ ਨਾਲ ਹਰ ਤਰ੍ਹਾਂ ਦੀਆਂ ਦੁਨਿਆਵੀ ਪਰੇਸ਼ਾਨੀਆਂ ਤੋਂ ਛੁਟਕਾਰਾ ਮਿਲਦਾ ਹੈ। ਕਿਉਂਕਿ ਇਹ ਕਿਹਾ ਜਾਂਦਾ ਹੈ ਕਿ ਅੰਮ੍ਰਿਤ ਵੇਲੇ ਉੱਠ ਕੇ ਪਰਮਾਤਮਾ ਦਾ ਨਾਮ ਜਪਣ ਨਾਲ ਪ੍ਰਮਾਤਮਾ ਦੀ ਕ੍ਰਿਪਾ ਬਣੀ ਰਹਿੰਦੀ ਹੈ ਤੇ ਪ੍ਰਮਾਤਮਾ ਦੇ ਨਜ਼ਦੀਕ ਰਹਿੰਦੇ ਹਨ। ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ।