ਅੱਜ ਦੇ ਸਮੇਂ ਬਹੁਤ ਸਾਰੇ ਲੋਕ ਕਈ ਤਰ੍ਹਾਂ ਦੀਆਂ ਬੀਮਾਰੀਆਂ ਜਾਂ ਪ੍ਰੇਸ਼ਾਨੀਆਂ ਨਾਲ ਜੂਝ ਰਹੇ ਹਨ ਜਿਸ ਕਾਰਨ ਉਨ੍ਹਾਂ ਦੇ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ ਤੇ ਕੰਮ ਕਰਨ ਸਬੰ ਧੀ ਕਈ ਤਰ੍ਹਾਂ ਦੀਆਂ ਦਿੱਕਤਾਂ ਆਉਂਦੀਆਂ ਹਨ। ਜਿਸ ਕਾਰਨ ਹੋਈ ਦਿੱਕਤਾਂ ਤੋਂ ਰਾਹਤ ਪਾਉਣ ਲਈ ਅੰਗਰੇਜ਼ੀ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਲਗਾਤਾਰ ਅੰਗਰੇਜ਼ੀ ਦਵਾਈਆਂ ਦੀ ਵਰਤੋਂ ਕਰਨ ਨਾਲ ਪ੍ਰੇਸ਼ਾਨੀਆਂ ਹੋਰ ਵਧ ਸਕਦੀਆਂ ਹਨ ਇਸ ਲਈ ਕਿਸੇ ਵੀ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਨੁਸਖ਼ਿਆ ਦੀ ਵਰਤੋਂ ਕਰਨੀ ਚਾਹੀਦੀ ਹੈ। ਕਿਉਂਕਿ ਘਰੇਲੂ ਨੁਸਖਿਆਂ ਦੀ ਵਰਤੋਂ ਕਰਨ ਨਾਲ ਕੋਈ ਸਾਈਡ ਇਫੈਕਟ ਨਹੀਂ ਹੁੰਦਾ।ਇਸੇ ਤਰ੍ਹਾਂ ਜੇਕਰ ਤਿੰਨ ਚੀਜ਼ਾਂ ਦੀ ਲਗਾਤਾਰ ਵਰਤੋਂ ਕੀਤੀ ਜਾਵੇ ਤਾਂ
ਕਿਸੇ ਵੀ ਬਿਮਾਰੀ ਤੋਂ ਆਸਾਨੀ ਨਾਲ ਛੁਟਕਾਰਾ ਪਾਇਆ ਜਾ ਸਕਦਾ ਹੈ ਜਿਵੇਂ ਕਿ ਇਹ ਤਿੰਨ ਚੀਜ਼ਾਂ ਹਨ ਦਾਲਚੀਨੀ, ਮੇਥੀ ਦਾਣਾ ਅਤੇ ਕਲੌਂਜੀ। ਇਨ੍ਹਾਂ ਤਿੰਨਾਂ ਚੀਜ਼ਾਂ ਦੀ ਲਗਾਤਾਰ ਵਰਤੋਂ ਕਰਨ ਨਾਲ ਸਰੀਰ ਨੂੰ ਕਈ ਸਾਰੇ ਫ਼ਾਇਦੇ ਹੁੰਦੇ ਹਨ ਕਿਉਂਕਿ ਇਹ ਬਹੁਤ ਸਾਰੇ ਪ੍ਰੋਟੀਨ ਤੱਤਾਂ ਅਤੇ ਵਿਟਾਮਿਨ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ ਜਿਨ੍ਹਾਂ ਨਾਲ ਸਰੀਰ ਵਿੱਚ ਤਾਕਤ ਆਉਂਦੀ ਹੈ। ਇਸੇ ਤਰ੍ਹਾਂ ਜੇਕਰ ਸਰੀਰ ਵਿਚ ਕੋਲੈਸਟਰੌਲ ਦੀ ਮਾਤਰਾ ਲਗਾਤਾਰ ਵਧ ਰਹੀ ਹੋਵੇ ਜਾਂ ਇਸ ਨਾਲ ਸਬੰਧਿਤ ਦਿੱਕਤਾਂ ਆ ਰਹੀਆਂ ਹੋਣ ਤਾਂ ਇਨ੍ਹਾਂ ਦੀ ਲਗਾਤਾਰ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਦੀ ਵਰਤੋਂ ਕਰਨ ਨਾਲ ਕੈਸਟ੍ਰੋਲ ਕੰਟਰੋਲ ਵਿਚ ਰਹਿੰਦਾ ਹੈ ਅਤੇ ਹੋਰ ਕਈ ਸਾਰੀਆਂ ਦਿੱਕਤਾਂ ਤੋਂ ਰਾਹਤ ਮਿਲਦੀ ਹੈ
ਇਸ ਤੋਂ ਇਲਾਵਾ ਇਸ ਨੁਸਖ਼ੇ ਦੀ ਲਗਾਤਾਰ ਵਰਤੋਂ ਕਰਨ ਨਾਲ ਪੇਟ ਦੀ ਸਫ਼ਾਈ ਹੁੰਦੀ ਰਹਿੰਦੀ ਹੈ ਜਿਸ ਕਾਰਨ ਪੇਟ ਨਾਲ ਸਬੰਧਿਤ ਦਿੱਕਤਾਂ ਤੋਂ ਵੀ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਜੇਕਰ ਇਸ ਘਰੇਲੂ ਨੁਸਖੇ ਦੀ ਲਗਾਤਾਰ ਜਾਂ ਰੋਜ਼ਾਨਾ ਵਰਤੋਂ ਕੀਤੀ ਜਾਂਦੀ ਹੈ ਤਾਂ ਖ਼ੂਨ ਦੀ ਸਫ਼ਾਈ ਹੁੰਦੀ ਰਹਿੰਦੀ ਹੈ ਜਿਸ ਕਾਰਨ ਦਿਲ ਨਾਲ ਸਬੰਧਿਤ ਰੋਗਾਂ ਤੋਂ ਵੀ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਦਾਲਚੀਨੀ ਦੀ ਜਾਂ ਮੇਥੀ ਦਾਣੇ ਦੀ ਲਗਾਤਾਰ ਵਰਤੋਂ ਕਰਨ ਨਾਲ ਮੋਟਾਪੇ ਨਾਲ ਸਬੰਧਿਤ ਦਿੱਕਤਾਂ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਦਾਲਚੀਨੀ ਦੀ ਲਗਾਤਾਰ ਵਰਤੋਂ ਕਰਨ ਨਾਲ ਨੀਂਦ ਨਾਲ ਸਬੰਧਿਤ ਬਿਮਾਰੀਆਂ ਤੋਂ ਰਾਹਤ ਮਿਲੀ ਹੈ
ਪਰ ਇੱਕ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਦਾਲਚੀਨੀ ਦੀ ਵਰਤੋਂ ਕਰਨ ਤੋਂ ਤਕਰੀਬਨ ਅੱਧਾ ਘੰਟਾ ਬਾਅਦ ਮੇਥੀ ਦਾਣੇ ਦੀ ਵਰਤੋਂ ਕਰਨੀ ਚਾਹੀਦੀ ਹੈ। ਪਰ ਮੇਥੀ ਦਾਣੇ ਦੀ ਵਰਤੋਂ ਗਰਮ ਪਾਣੀ ਜਾਂ ਕੋਸੇ ਪਾਣੀ ਨਾਲ ਕਰਨੀ ਚਾਹੀਦੀ ਹੈ ਇਸ ਤੋਂ ਇਲਾਵਾ ਕਲੌਂਜੀ ਦੀ ਵਰਤੋਂ ਰਾਤ ਨੂੰ ਖਾਣਾ ਖਾਣ ਤੋਂ ਤਕਰੀਬਨ ਇੱਕ ਘੰਟਾ ਬਾਅਦ ਅਤੇ ਸੌਣ ਤੋਂ ਤਕਰੀਬਨ ਅੱਧਾ ਘੰਟਾ ਪਹਿਲਾਂ ਕਰਨੀ ਚਾਹੀਦੀ ਹੈ ਇਸ ਦੀ ਵਰਤੋਂ ਕਰਨ ਨਾਲ ਵੀ ਕਈ ਸਾਰੀਆਂ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ