ਸ਼ੂਗਰ, ਦਿੱਲ ਦੇ ਰੋਗ, ਜੋੜਾਂ ਦੇ ਦਰਦ ਅਤੇ ਚਮੜੀ ਦੇ ਰੋਗ ਬਹੁਤ ਆਮ ਰੋਗ ਹੋ ਗਏ ਹਨ। ਖਾਣ-ਪੀਣ ਦੇ ਵਿਚ ਆਈਆਂ ਤਬਦੀਲੀਆਂ ਦੇ ਕਾਰਨ ਅਤੇ ਰਹਿਣ ਸਹਿਣ ਦੇ ਵਿਚ ਆਈਆਂ ਤਬਦੀਲੀਆਂ ਦੇ ਕਾਰਨ ਇਹ ਰੋਗ ਛੋਟੀ ਉਮਰ ਦੇ ਲੋਕਾਂ ਨੂੰ ਵੀ ਆਮ ਹੋ ਜਾਂਦੇ ਹਨ।
ਇਨ੍ਹਾਂ ਰੋਗਾਂ ਤੋਂ ਰਾਹਤ ਪਾਉਣ ਲਈ ਜ਼ਿਆਦਾਤਰ ਲੋਕ ਦਵਾਈਆਂ ਦੀ ਵਰਤੋਂ ਕਰਦੇ ਹਨ। ਪਰ ਦਵਾਈਆਂ ਦੀ ਲਗਾਤਾਰ ਵਰਤੋਂ ਕਰਨ ਨਾਲ ਹੋਰ ਕਈ ਤਰ੍ਹਾਂ ਦੇ ਰੋਗ ਵੀ ਹੋ ਜਾਂਦੇ ਹਨ। ਇਸ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰ ਕੇ ਇਨ੍ਹਾਂ ਤੋਂ ਰਾਹਤ ਪਾਉਣੀ ਚਾਹੀਦੀ ਹੈ।
ਘਰੇਲੂ ਨੁਸਖਿਆਂ ਦੀ ਵਰਤੋਂ ਸਹੀ ਢੰਗ ਨਾਲ ਕਰਨ ਤੇ ਹਰ ਤਰ੍ਹਾਂ ਦੇ ਰੋਗ ਤੋਂ ਆਸਾਨੀ ਨਾਲ ਛੁਟਕਾਰਾ ਪਾਇਆ ਜਾ ਸਕਦਾ ਹੈ।ਐਸੀਡਿਟੀ ਦੋ ਤਰ੍ਹਾਂ ਦੀ ਹੁੰਦੀ ਹੈ ਇੱਕ ਐਸੀਡਿਟੀ ਖੂਨ ਦੇ ਵਿਚ ਹੁੰਦੀ ਹੈ ਅਤੇ ਦੂਜੀ ਪੇਟ ਵਿੱਚ ਹੁੰਦੀ ਹੈ।
ਜੋ ਹੌਲੀ-ਹੌਲੀ ਲਿਵਰ ਲਈ ਨੁਕਸਾਨਦੇਹ ਹੁੰਦੀ ਹੈ। ਪਰ ਖੂਨ ਦੀ ਐਸੀਡਿਟੀ ਜ਼ਿਆਦਾ ਗੰਭੀਰ ਹੁੰਦੀ ਹੈ। ਜੋ ਹਾਰਟਅਟੈਕ ਦਾ ਕਾਰਨ ਵੀ ਬਣਦੀ ਹੈ। ਇੰਨਾ ਗੰਭੀਰ ਦਿੱਕਤਾਂ ਤੋਂ ਛੁਟਕਾਰਾ ਪਾਉਣ ਲਈ ਇਸ ਘਰੇਲੂ ਨੁਸਖੇ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿਚ ਅਰਜੁਨ ਦੀ ਛਾਲ, ਗੁੜ ਅਤੇ ਪਾਣੀ ਚਾਹੀਦਾ ਹੈ। ਸਭ ਤੋਂ ਪਹਿਲਾਂ ਪਾਣੀ ਨੂੰ ਗਰਮ ਕਰ ਲਵੋ ਹੁਣ ਉਸ ਵਿੱਚ ਇੱਕ ਚਮਚ ਅਰਜੁਨ ਦੀ ਛਾਲ ਦਾ ਪਾਊਡਰ ਮਿਲਾ ਲਵੋ। ਹੁਣ ਇਸ ਨੂੰ ਉਬਾਲ ਲਓ।
ਹੁਣ ਇਸ ਵਿਚ ਥੋੜ੍ਹਾ ਜਿਹਾ ਗੁੜ ਮਿਲਾ ਲਵੋ। ਇਨ੍ਹਾਂ ਨੂੰ ਚੰਗੀ ਤਰ੍ਹਾਂ ਗਰਮ ਕਰ ਲਵੋ।ਹੁਣ ਇਸ ਕਾੜੇ ਦੀ ਪੁਣ ਕੇ ਵਰਤੋਂ ਕਰ ਲਵੋ। ਇਸ ਕਾੜੇ ਦੀ ਲਗਾਤਾਰ ਵਰਤੋਂ ਕਰਨ ਨਾਲ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ।ਇਸ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੀਆਂ ਗੰਭੀਰ ਦਿੱਕਤਾਂ ਤੋਂ ਅਸਾਨੀ ਨਾਲ ਛੁਟਕਾਰਾ ਪਾਇਆ ਜਾ ਸਕਦਾ ਹੈ।
ਇਸ ਕਾੜੇ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕਬਜ਼ ਵੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਦਿਲ ਸਬੰਧੀ ਰੋਗਾਂ ਤੋਂ ਛੁਟਕਾਰਾ ਪਾਉਣ ਲਈ ਅਤੇ ਡਾਇਬਟੀਜ਼ ਤੋਂ ਰਾਹਤ ਪਾਉਣ ਲਈ ਇਸ ਦੀ ਵਰਤੋਂ ਕੀਤੀ ਜਾਂਦੀ ਹੈ। ਰੋਜ਼ਾਨਾ ਇਸ ਦੀ ਸਵੇਰੇ ਸ਼ਾਮ ਵਰਤੋ ਕਰਨ ਨਾਲ ਬਹੁਤ ਜ਼ਿਆਦਾ ਲਾਭ ਮਿਲਦਾ ਹੈ। ਹੋਰ ਜਾਣਕਾਰੀ ਲਈ ਇਸ ਵੀਡੀਓ ਨੂੰ ਦੇਖੋ।