ਅਕਸਰ ਲੌਂਗਾਂ ਦੀ ਵਰਤੋਂ ਚਾਹ ਆਦਿ ਵਿੱਚ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਪਰ ਜੇਕਰ ਲੌਂਗਾਂ ਦੀ ਵਰਤੋਂ ਇੱਕ ਘਰੇਲੂ ਨੁਸਖੇ ਦੇ ਤੌਰ ਤੇ ਕੀਤੀ ਜਾਵੇ ਤਾਂ ਇਸ ਨਾਲ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਇਸੇ ਤਰ੍ਹਾਂ ਜੇਕਰ ਸਿਰ ਦਰਦ ਤੋਂ ਛੁਟਕਾਰਾ ਪਾਉਣਾ ਹੋਵੇ ਤਾਂ ਲੌਂਗਾਂ ਦੇ ਪਾਊਡਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੀ ਵਰਤੋ ਕਰਨ ਨਾਲ ਕੋਈ ਸਾਇਡ ਇਫੈਕਟ ਨਹੀ ਹੁੰਦਾ। ਇਸ ਤੋ ਇਲਾਵਾ ਸਰਦੀਆ ਦੇ ਮੌਸਮ ਵਿਚ ਇਸ ਘਰੈਲੂ ਨੁਸਖੇ ਦੀ ਵਰਤੋ ਕਰਨ ਨਾਲ ਸਰੀਰ ਵਿਚ ਫੁਰਤੀ ਰਹਿੰਦੀ ਹੈ।
ਇਸ ਲਈ ਸਭ ਤੋਂ ਪਹਿਲਾਂ ਇਸ ਘਰੇਲੂ ਨੁਸਖੇ ਨੂੰ ਤਿਆਰ ਕਰਨ ਲਈ ਤਕਰੀਬਨ ਪੰਜ ਲੌਗ ਲੈ ਲਵੋ। ਇਸ ਤੋਂ ਬਾਅਦ ਇਨ੍ਹਾਂ ਨੂੰ ਚੰਗੀ ਤਰ੍ਹਾਂ ਪੀਸ ਲਓ ਅਤੇ ਇਕ ਪਾਊਡਰ ਦੇ ਰੂਪ ਵਿਚ ਤਿਆਰ ਕਰ ਲਵੋ। ਹੁਣ ਇੱਕ ਗਿਲਾਸ ਪਾਣੀ ਲੈ ਲਵੋ ਉਸ ਵਿੱਚ ਇਹ ਲਗਭਗ ਪਾ ਕੇ ਚੰਗੀ ਤਰ੍ਹਾਂ ਮਿਲਾ ਲਵੋ ਅਤੇ ਇਸ ਨੂੰ ਚੰਗੀ ਤਰ੍ਹਾਂ ਉਬਾਲ ਲਵੋ ਅਤੇ ਜਦੋਂ ਉਹ ਪਾਣੀ ਅੱਧਾ ਰਹਿ ਜਾਵੇ ਉਸ ਸਮੇਂ ਅੱਗ ਬੰਦ ਕਰ ਦਿਓ। ਇਸ ਤੋਂ ਬਾਅਦ ਹੁਣ ਇਸ ਪਾਣੀ ਨੂੰ ਕੁਝ ਸਮੇਂ ਲਈ ਠੰਡਾ ਹੋਣ ਲਈ ਰੱਖ ਦਿਓ।
ਜਦੋ ਇਹ ਪਾਣੀ ਕੋਸਾ ਜਾਂ ਥੌੜਾ ਠੰਡਾ ਹੋ ਜਾਵੇ ਉਸ ਸਮੇਂ ਇਸ ਨੂੰ ਦੂਜੇ ਬਰਤਨ ਵਿਚ ਪੁਣ ਲਵੋ। ਇਸ ਤੋਂ ਬਾਅਦ ਇਸ ਵਿਚ ਲੋੜ ਅਨੁਸਾਰ ਜਾਂ ਇਕ ਚੱਮਚ ਚੀਨੀ ਪਾ ਲਵੋ ਅਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਲਵੋ। ਇਸ ਤੋਂ ਬਾਅਦ ਇਸ ਘਰੇਲੂ ਨੁਸਖ਼ੇ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਸਿਰ ਦਰਦ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ ਇਸ ਘਰੇਲੂ ਨੁਸਖੇ ਦੀ ਵਰਤੋਂ ਕਰਨ ਨਾਲ ਹੋਰ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲੇਗਾ। ਪਰ ਇੱਕ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ
ਕਿ ਇਸ ਘਰੇਲੂ ਨੁਸਖੇ ਦੀ ਵਰਤੋਂ ਕੋਸੇ ਜਾਂ ਗਰਮ ਪਾਣੀ ਦੇ ਤੌਰ ਤੇ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।