Breaking News

ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਬਚਨ

ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਹ ਸਥਾਨ ਇ ਹ ਸਾਖੀ ਜਰੂਰ ਸੁਣੋ ਜੀ ਤੇ ਇੱਕ ਵਾਰ ਜਰੂਰ ਦਰਸ਼ਨ ਕਰਕੇ ਆਉ ਜੀ।। ਗੁਰ ਅਰਜਨ ਦਾ ਜਨਮ ਚੌਥੇ ਗੁਰੂ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ’ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ

ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ।ਗੁਰ ਅਮਰਦਾਸ ਦਾ ਸੱਚਖੰਡ ਵਾਪਸੀ ਦਾ ਸਮਾਂ ਨੇੜੇ ਆ ਜਾਣ ਕਰਕੇ ਤੀਜੇ ਗੁਰੂ ਸਾਹਿਬ ਜੀ ਨੇ 1 ਸਤੰਬਰ, 1574 ਚੌਥੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਬਖਸ਼ਿਸ਼ ਕੀਤੀ, ਬਾਬਾ ਬੁੱਢਾ ਜੀ ਨੇ ਗੁਰਿਆਈ ਤਿਲਕ ਦੀ ਰਸਮ ਅਦਾ ਕੀਤੀ,

ਉਸੇ ਦਿਨ ਹੀ ਸ੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤਿ ਸਮਾਏ, ਇਸ ਤੋਂ ਬਾਅਦ ਸਾਲ 1574 ਵਿੱਚ ਹੀ ਸ੍ਰੀ ਗੁਰੂ ਰਾਮਦਾਸ, ਸ੍ਰੀ ਗੁਰੂ ਅਮਰਦਾਸ ਜੀ ਦੇ ਆਸ਼ੇ ਨੂੰ ਪੂਰਾ ਕਰਨ ਲਈ ਆਪਣੇ ਤਿੰਨੋਂ ਪੁੱਤਰਾਂ ਪ੍ਰਿਥੀ ਚੰਦ, ਸ੍ਰੀ ਮਹਾਂਦੇਵ ਅਤੇ ਸ੍ਰੀ (ਗੁਰੂ) ਅਰਜਨ ਦੇਵ ਜੀ ਨੂੰ ਨਾਲ ਲੈ ਕੇ ਗੁਰੂ ਕੇ ਚੱਕ (ਅੰਮ੍ਰਿਤਸਰ) ਆ ਗਏ; ਸਭ ਤੋਂ ਪਹਿਲੀ ਸੇਵਾ ਜੋ ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸੰਤੋਖਸਰ ਦੀ ਚਲ ਰਹੀ ਸੀ,

ਉਸ ਨੂੰ ਅਰੰਭਿਆ ਅਤੇ ਜਿਸ ਟਾਹਲੀ ਹੇਠ ਬੈਠ ਕੇ ਆਪ ਜੀ ਸੇ ਵਾ ਕਰਵਾਇਆ ਕਰਦੇ ਸਨ, ਅੱਜਕਲ੍ਹ ਉਥੇ ਗੁਰਦੁਆਰਾ ਟਾਹਲੀ ਸਾਹਿਬ ਸੁਸ਼ੋਭਿਤ ਹੈ।ਫਿਰ ਗੁਰ ਰਾਮਦਾਸ ਨੇ ਸੰਨ 1577 ਵਿੱਚ ਪਿੰਡ ਤੁੰਗ ਦੇ ਜ਼ਿਮੀਂਦਾਰਾਂ ਨੂੰ 700 ਅਕਬਰੀ ਮੋਹਰਾਂ ਦੇ ਕੇ ਪੰਜ ਸੌ ਵਿਘੇ ਜ਼ਮੀਨ ਗੁਰੂ ਕੇ ਚੱਕ ਵਾਲੀ ਥਾਂ ਪ੍ਰਾਪਤ ਕੀਤੀ ਸੀ, ਜਿਸ ਦਾ ਨਾਮ ਬਾਅਦ ਵਿੱਚ ਚੱਕ ਰਾਮਦਾਸ ਪੈ ਗਿਆ। ਇਸੇ ਸਾਲ ਸ੍ਰੀ ਗੁਰੂ ਰਾਮਦਾਸ ਜੀ ਨੇ ਦੁਖਭੰਜਨੀ ਬੇਰੀ ਵਾਲੇ ਥਾਂ ਇੱਕ ਸਰੋਵਰ ਦੀ ਖੁਦਵਾਈ ਆਰੰਭੀ, ਜਿਸ ਨੂੰ ਬਾਅਦ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ। ਇਸ ਸਰੋਵਰ ਦਾ ਨਾਮ ਆਪਣੀ ਦੂਰਅੰਦੇਸ਼ੀ ਨਾਲ ਅੰਮ੍ਰਿਤਸਰ ਰੱਖਿਆ। ਇਸ ਤੋਂ ਹੀ ਇਸ ਨਗਰ ਦਾ ਨਾਮ ਅੰਮ੍ਰਿਤਸਰ ਪਿਆ।

Check Also

ਬ੍ਰਿਸ਼ਭ ਵਿੱਚ ਸ਼ੁੱਕਰ ਅਤੇ ਸੂਰਜ ਦਾ ਸੰਯੋਗ, ਇਹਨਾਂ ਰਾਸ਼ੀਆਂ ਦੇ ਲੋਕਾਂ ਦੇ ਧਨ ਵਿੱਚ ਭਾਰੀ ਵਾਧਾ

ਮੇਖ- ਮੇਖ ਰਾਸ਼ੀ ਵਾਲਿਆਂ ਨੂੰ ਅੱਜ ਆਰਥਿਕ ਲਾਭ ਦੇ ਕਈ ਮੌਕੇ ਮਿਲਣਗੇ। ਦਫ਼ਤਰ ਵਿੱਚ ਕੰਮ …

Leave a Reply

Your email address will not be published. Required fields are marked *