ਵੀਡੀਓ ਥੱਲੇ ਜਾ ਕੇ ਦੇਖੋ, ਪੁਰਾਣੇ ਸਮਿਆਂ ਦੇ ਵਿੱਚ ਲੋਕ ਜ਼ਿਆਦਾਤਰ ਘਰੇਲੂ ਨੁਸਖਿਆਂ ਦੀ ਵਰਤੋਂ ਕਰਦੇ ਸਨ ਜਿਸ ਕਾਰਣ ਉਨ੍ਹਾਂ ਦੇ ਸ਼ਰੀਰ ਜ਼ਿਆਦਾ ਰਿਸ਼ਟ ਪੁਸ਼ਟ ਰਹਿੰਦੇ ਸਨ ਅਤੇ ਸਰੀਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆ ਰਹਿੰਦਾ ਸੀ। ਪਰ ਅੱਜ ਦੇ ਸਮੇਂ ਵਿਚ ਲੋਕ ਪੁਰਾਣੀਆ ਖੁਰਾਕਾਂ ਦੀ ਵਰਤੋਂ ਜ਼ਿਆਦਾ ਨਹੀਂ ਕਰਦੇ ਜਿਸ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਪਰ ਸਰੀਰ ਨੂੰ ਫਿੱਟ ਰੱਖਣ ਲਈ ਬਹੁਤ ਸਾਰੇ ਲੋਕ ਭਿੱਜੇ ਹੋਏ ਕਿਸ਼ਮਿਸ਼ ਦੀ ਰੋਜ਼ਾਨਾ ਵਰਤੋਂ ਕਰਦੀ ਹੈ।
ਦਰਅਸਲ ਕਿਸ਼ਮਿਸ਼ ਦੇ ਵਿਚ ਆਇਰਨ ਪ੍ਰੋਟੀਨ ਅਤੇ ਵਿਟਾਮਿਨ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਲਈ ਜਦੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਸਾਰੇ ਰੋਗਾਂ ਤੋਂ ਰਾਹਤ ਮਿਲਦੀ ਹੈ। ਇਸ ਲਈ ਸਭ ਤੋਂ ਪਹਿਲਾਂ ਲਿਵਰ ਸਬੰਧੀ ਦਿੱਕਤਾਂ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ 5 ਤੋਂ 7 ਕਿਸ਼ਮਿਸ਼ ਨੂੰ ਪਾਣੀ ਵਿਚ ਭਿਉ ਕੇ ਰਾਤ ਦੇ ਸਮੇਂ ਵਿਚ ਰੱਖ ਦਿਓ ਹੁਣ ਦੂਜੀ ਸਵੇਰ ਇਸ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਬਹੁਤ ਫਾਇਦਾ ਹੋਵੇਗਾ।
ਇਸ ਤੋਂ ਇਲਾਵਾ ਜੇਕਰ ਰੋਜ਼ਾਨਾ ਖਾਲੀ ਪੇਟ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਪੇਟ ਸਬੰਧੀ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਬੀਬੀ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿੱਚ ਰੱਖਣ ਲਈ ਵੀ ਇਸ ਦੀ ਵਰਤੋਂ ਕਰਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਸਰੀਰ ਦਾ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਸਭ ਤੋਂ ਪਹਿਲਾਂ ਸਵੇਰੇ ਉੱਠ ਕੇ ਖਾਲੀ ਪੇਟ ਪਾਣੀ ਵਿਚ ਭਿੱਜੇ ਹੋਏ ਕਿਸ਼ਮਿਸ਼ ਖਾ ਲਵੋ। ਉਸ ਤੋਂ ਬਾਅਦ ਉਸ ਪਾਣੀ ਦੀ ਵਰਤੋਂ ਕਰੋ। ਅਤੇ ਹੁਣ ਕੁਝ ਸਮੇਂ ਬਾਅਦ ਹੀ ਕੇਲਿਆਂ ਦੀ ਵਰਤੋਂ ਕਰੋ।
ਇਸ ਤੋਂ ਬਾਅਦ ਹੁਣ ਕਸਰਤ ਕਰੋ ਅਜਿਹਾ ਲਗਾਤਾਰ ਕੁਝ ਹੀ ਦਿਨ ਕਰਨ ਤੋਂ ਬਾਅਦ ਸਰੀਰ ਦਾ ਭਾਰ ਵਧਣਾ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਰੋਜ਼ਾਨਾ ਕਿਸ਼ਮਿਸ਼ ਦੀ ਵਰਤੋਂ ਕਰਨ ਨਾਲ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀ ਕੁਝ ਹੋਰ ਘਰੇਲੂ ਨੁਸਖ਼ਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ