Breaking News

ਆਪਣੇ ਬੱਚਿਆਂ ਲਈ ਇਹ ਜਾਪ ਕਰੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।ਅੰਗ (ANG) – ੬੯੦ (690)”*ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥

ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥

Check Also

5 ਨਵੰਬਰ 2025 ਨੂੰ ਮੇਖ, ਬ੍ਰਿਸ਼ਭ ਅਤੇ ਕੰਨਿਆ ਰਾਸ਼ੀ ਦੇ ਲੋਕਾਂ ਨੂੰ ਕਿਸਮਤ ਦਾ ਸਾਥ ਮਿਲੇਗਾ, ਰੋਜ਼ਾਨਾ ਰਾਸ਼ੀਫਲ ਪੜ੍ਹੋ।

ਮੇਖ ਲਵ ਰਾਸ਼ੀਫਲ਼: ਅੱਜ ਦਾ ਦਿਨ ਤੁਹਾਡੇ ਲਈ ਲਾਭਦਾਇਕ ਰਹੇਗਾ। ਵੱਡੇ ਟੀਚੇ ਨੂੰ ਪ੍ਰਾਪਤ ਕਰਨ …

Leave a Reply

Your email address will not be published. Required fields are marked *