ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਅੰਗ (ANG) – ੬੧੧ (611)”*🌹🌺 ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥
ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥
ਪਦਅਰਥ: ਖੋਜਤ = ਖੋਜਦਿਆਂ। ਖੋਜਿ = ਖੋਜ ਕੇ। ਤਤੁ = ਅਸਲੀਅਤ। ਸਾਰਾ = ਸ੍ਰੇਸ਼ਟ। ਕਿਲਬਿਖ = ਪਾਪ। ਨਿਮਖ = ਅੱਖ ਝਮਕਣ ਜਿਤਨਾ ਸਮਾ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ।੧। ਪੁਰਖ ਗਿਆਨੀ = ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ! ਸੁਣਿ ਸੁਣਿ = ਮੁੜ ਮੁੜ ਸੁਣ ਕੇ। ਤ੍ਰਿਪਤਿ = ਰਜੇਵਾਂ, ਸੰਤੋਖ। ਸਾਧੂ = ਗੁਰੂ। ਅੰਮ੍ਰਿਤ ਬਾਨੀ = ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ।ਰਹਾਉ। ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ।
ਭੁਗਤਿ = (ਆਤਮਾ ਦੀ) ਖ਼ੁਰਾਕ। ਜੁਗਤਿ = ਜੀਊਣ ਦਾ ਸੁਚੱਜਾ ਢੰਗ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਕਉ = ਨੂੰ। ਪੂਰਨ = ਸਰਬ = ਵਿਆਪਕ। ਬਿਧਾਤਾ = ਕਰਤਾਰ।੨। ਸ੍ਰਵਣੀ = ਕੰਨਾਂ ਨਾਲ। ਰਸਨਾ = ਜੀਭ (ਨਾਲ) । ਸੋਈ = ਉਹ (ਪ੍ਰਭੂ) ਹੀ। ਕਰਣ ਕਾਰਣ = ਜਗਤ ਦਾ ਮੂਲ। ਜਾ ਤੇ = ਜਿਸ ਤੋਂ, ਜਿਸ (ਦੇ ਦਰ) ਤੋਂ। ਬ੍ਰਿਥਾ = ਖ਼ਾਲੀ।੩। ਭਾਗਿ = ਕਿਸਮਤ ਨਾਲ। ਕਿਰਪਾਲਾ = ਹੇ ਕਿਰਪਾਲ! ਗਾਵੈ = ਗਾਉਂਦਾ ਰਹੇ। ਗਪਾਲਾ = {ਅਸਲ ਲਫ਼ਜ਼ ‘ਗੋਪਾਲਾ’ ਹੈ, ਇਥੇ ‘ਗੁਪਾਲਾ’ ਪੜ੍ਹਨਾ ਹੈ} ਹੇ ਗੁਪਾਲ!।੪।
*ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥
SwagyJatt Is An Indian Online News Portal Website