Breaking News

ਬੁਰਾ ਤੇ ਮਾੜਾ ਸਮਾਂ ਹਮੇਸ਼ਾ ਲਈ ਖ਼ਤਮ ਹੋਏਗਾ ਕਰੋ ਇਹ ਪਾਠ

ਵੀਡੀਓ ਥੱਲੇ ਜਾ ਕੇ ਦੇਖੋ, ਜੇਕਰ ਤੁਸੀਂ ਆਪਣੀ ਜ਼ਿੰਦਗੀ ਦੇ ਵਿੱਚ ਔਖੇ ਸਮੇਂ ਵਿਚ ਗੁਜ਼ਰ ਰਹੇ ਹੋ ਤਾਂ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਤੋਂ ਬਚਣ ਲਈ ਪਰਮਾਤਮਾ ਦਾ ਨਾਮ ਲੈਣਾ ਬਹੁਤ ਜ਼ਰੂਰੀ ਹੁੰਦਾ ਹੈ। ਕਿਉਕਿ ਔਖੇ ਵੇਲੇ ਹਮੇਸ਼ਾਂ ਗੁਰੂ ਜੀ ਤੁਹਾਡਾ ਸੱਚਾ ਦੋਸਤ ਅਤੇ ਸਾਥੀ ਹੁੰਦਾ ਹੈ। ਇਸੇ ਤਰ੍ਹਾਂ ਜੇਕਰ ਤੁਸੀਂ ਹਰ ਤਰ੍ਹਾਂ ਦੀਆਂ ਦਿੱਕਤਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਗੁਰਬਾਣੀ ਦੇ ਇਸ ਸ਼ਬਦ ਨੂੰ ਜ਼ਰੂਰ ਜਪਦੇ ਰਹੋ।ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥

ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥ ਇਸ ਗੁਰਬਾਣੀ ਦੇ ਸ਼ਬਦ ਦੇ ਅਰਥ ਹਨ ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ।ਰਹਾਉ।

ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧। ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ।

ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ। ਗੁਰਬਾਣੀ ਦੇ ਇਸ ਸ਼ਬਦ ਦਾ ਲਗਾਤਾਰ ਜਾਪ ਕਰਨ ਨਾਲ ਮਨ ਨੂੰ ਬਹੁਤ ਜ਼ਿਆਦਾ ਸ਼ਾਂਤੀ ਮਿਲੇਗੀ ਅਤੇ ਹਰ ਤਰਾਂ ਦੀਆਂ ਦਿੱਕਤਾਂ ਤੋਂ ਛੁਟਕਾਰਾ ਮਿਲੇਗਾ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।

Check Also

5 ਨਵੰਬਰ 2025 ਨੂੰ ਮੇਖ, ਬ੍ਰਿਸ਼ਭ ਅਤੇ ਕੰਨਿਆ ਰਾਸ਼ੀ ਦੇ ਲੋਕਾਂ ਨੂੰ ਕਿਸਮਤ ਦਾ ਸਾਥ ਮਿਲੇਗਾ, ਰੋਜ਼ਾਨਾ ਰਾਸ਼ੀਫਲ ਪੜ੍ਹੋ।

ਮੇਖ ਲਵ ਰਾਸ਼ੀਫਲ਼: ਅੱਜ ਦਾ ਦਿਨ ਤੁਹਾਡੇ ਲਈ ਲਾਭਦਾਇਕ ਰਹੇਗਾ। ਵੱਡੇ ਟੀਚੇ ਨੂੰ ਪ੍ਰਾਪਤ ਕਰਨ …

Leave a Reply

Your email address will not be published. Required fields are marked *