ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾ ਲ ਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ । ਹੇ ਨਾਨਕ! (ਆਖ—) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾ ਕ ਤ ਰੱਖਦਾ ਹੈਂ ।੧। ਛੰਤੁ ॥ ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ । ਮੈਂ (ਆਪਣੇ) ਕਿਤਨੇ ਕੁ ਅੌਗੁਣ ਗਿਣਾਂ? ਮੇਰੇ ਅੰਦਰ ਅ ਣ ਗਿ ਣ ਤ ਅੌਗੁਣ ਹਨ ।
ਹੇ ਪ੍ਰਭੂ! ਮੇਰੇ ਅਣਿਗਣਤ ਹੀ ਅੌਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ । ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ । ਅਸੀ ਜੀਵ ਦੁ ਖ ਦਾ ਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ । ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ,
ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ।੧। ਸਲੋਕੁ ॥ ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ । ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿ ਆ ਸ ਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ ।੨। ਛੰਤੁ ॥ ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ । ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮ ਨ ਮੰ ਗੀ ਮੁਰਾਦ ਹਾਸਲ ਕਰ ਲਈਦੀ ਹੈ ।