Breaking News

22 ਦਸੰਬਰ ਨੂੰ 10 :45 ਇਹ ਪਾਠ ਕਰੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਅੰਗ (ANG) – ੬੫੮ (658)”*🌹🌺 ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ਪਦਅਰਥ: ਬਾਂਧੇ = ਬੱਝੇ ਹੋਏ ਹਾਂ। ਫਾਸ = ਫਾਹੀ। ਬਧਨਿ = ਰੱਸੀ ਨਾਲ। ਤੁਮ = ਤੈਨੂੰ। ਕੋ = ਦਾ।੧। ਜਾਨਤ ਹਹੁ = ਤੁਸੀ ਜਾਣਦੇ ਹੋ। ਜੈਸੀ = ਜਿਹੋ ਜਿਹੀ (ਭਗਤਾਂ ਦੀ ਪ੍ਰੀਤ ਹੈ ਤੇਰੇ ਨਾਲ) । ਐਸੀ = ਅਜਿਹੀ ਪ੍ਰੀਤ ਦੇ ਹੁੰਦਿਆਂ। ਕਹਾ ਕਰਹੁਗੇ = ਕੀਹ ਕਰੇਂਗਾ? ਇਸ ਤੋਂ ਬਿਨਾ ਹੋਰ ਕੀਹ ਕਰੇਂਗਾ? (ਭਾਵ, ਤੂੰ ਜ਼ਰੂਰ ਆਪਣੇ ਭਗਤਾਂ ਨੂੰ ਮੋਹ ਤੋਂ ਬਚਾਈ ਰੱਖੇਂਗਾ) ।੧।ਰਹਾਉ। ਮੀਨੁ = ਮੱਛੀ। ਪਕਰਿ = ਫੜ ਕੇ। ਫਾਂਕਿਓ = ਫਾੜੀ ਫਾੜੀ ਕਰ ਦਿੱਤੀ। ਰਾਂਧਿ ਕੀਓ = ਰਿੰਨ੍ਹ ਲਈ। ਬਹੁ ਬਾਨੀ = ਕਈ ਤਰੀਕਿਆਂ ਨਾਲ। ਖੰਡ = ਟੋਟਾ। ਤਊ = ਤਾਂ ਭੀ।੨। ਬਾਪੈ = ਪਿਉ ਦੀ (ਮਲਕੀਅਤ) । ਭਾਵਨ ਕੋ = ਪ੍ਰੇਮ ਦਾ (ਬੱਧਾ ਹੋਇਆ) ।

ਰਾਜਾ = ਜਗਤ ਦਾ ਮਾਲਕ (ਨੋਟ: ਭਗਤ ਰਵਿਦਾਸ ਜੀ ਆਪਣੀ ਬਾਣੀ ਵਿਚ ਪਰਮਾਤਮਾ ਦੇ ਨਾਵਾਂ ਦੇ ਨਾਲ ਲਫ਼ਜ਼ ‘ਰਾਜਾ’ ਭੀ ਬਹੁਤ ਵਾਰੀ ਵਰਤਦੇ ਹਨ; ਹਰੇਕ ਕਵੀ ਦਾ ਆਪੋ ਆਪਣਾ ਸੁਭਾਵ ਹੁੰਦਾ ਹੈ ਕਿ ਕੋਈ ਖ਼ਾਸ ਲਫ਼ਜ਼ ਮੁੜ ਮੁੜ ਵਰਤਣਾ ਉਹਨਾਂ ਨੂੰ ਪਿਆਰਾ ਲੱਗਦਾ ਹੈ) । ਪਟਲ = ਪਰਦਾ। ਬਿਆਪਿਓ = ਛਾਇਆ ਹੋਇਆ ਹੈ। ਸੰਤਾਪ = (ਮੋਹ ਦਾ) ਕਲੇਸ਼।੩। ਭਗਤਿ ਇਕ = ਇੱਕ ਪ੍ਰਭੂ ਦੀ ਭਗਤੀ। ਬਾਢੀ = ਵਧਾਈ ਹੈ, ਦ੍ਰਿੜ੍ਹ ਕੀਤੀ ਹੈ। ਅਬ…ਕਹੀਐ = ਹੁਣ ਕਿਸੇ ਨਾਲ ਇਹ ਗੱਲ ਕਰਨ ਦੀ ਲੋੜ ਹੀ ਨਹੀਂ ਰਹੀ। ਜਾ ਕਾਰਨਿ = ਜਿਸ (ਮੋਹ ਤੋਂ ਬਚਣ) ਦੀ ਖ਼ਾਤਰ। ਅਜਹੂ = ਹੁਣ ਤੱਕ।੪

Check Also

ਰਾਸ਼ੀਫਲ: ਇਨ੍ਹਾਂ ਰਾਸ਼ੀਆਂ ਦੀ ਕਿਸਮਤ 28 ਫਰਵਰੀ 2025 ਨੂੰ ਸੂਰਜ ਦੀ ਤਰ੍ਹਾਂ ਚਮਕੇਗੀ, ਮੇਖ ਤੋਂ ਮੀਨ ਤੱਕ ਦੀ ਸਥਿਤੀ ਪੜ੍ਹੋ।

ਮੇਖ– ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨ ਲਈ ਅੱਜ ਦਾ ਦਿਨ ਵਧੀਆ ਹੈ। ਕੁਝ ਕਾਰੋਬਾਰੀ ਸਾਂਝੇਦਾਰੀ …

Leave a Reply

Your email address will not be published. Required fields are marked *