ਕਿਹਾ ਜਾਂਦਾ ਹੈ ਕਿ ਜਿਹੜੇ ਲੋਕ ਅੰਮ੍ਰਿਤ ਵੇਲੇ ਉੱਠ ਕੇ ਪਰਮਾਤਮਾ ਦਾ ਨਾਮ ਜਾਪਦੇ ਹਨ ਅਤੇ ਅੰਮ੍ਰਿਤ ਵੇਲੇ ਨੂੰ ਸੰਭਾਲਦੇ ਹਨ ਉਨ੍ਹਾਂ ਨੂੰ ਕਦੇ ਵੀ ਕਿਸੇ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਅਤੇ ਉਹ ਇਨਸਾਨ ਹਮੇਸ਼ਾਂ ਹੌਸਲੇ ਵਿੱਚ ਰਹਿੰਦੇ ਹਨ। ਪਰ ਅਕਸਰ ਹੀ ਬਹੁਤ ਸਾਰੇ ਲੋਕ ਅਜਿਹਾ ਕਹਿੰਦੇ ਹਨ ਕਿ ਉਨ੍ਹਾਂ ਤੋਂ ਅੰਮ੍ਰਿਤ ਵੇਲੇ ਨਹੀਂ ਉੱਠਿਆ ਜਾਂਦਾ ਜਾਂ ਅੰਮ੍ਰਿਤ ਵੇਲੇ ਦੀ ਸੰਭਾਲ ਨਹੀਂ ਕੀਤੀ ਜਾਂਦੀ। ਚਾਹੀਦੀਆਂ ਇਸ ਲਈ ਅੰਮ੍ਰਿਤ ਵੇਲੇ ਦੀ ਸੰਭਾਲ ਕਰਨ ਲਈ ਜਾਂ ਅੰਮ੍ਰਿਤ ਵੇਲੇ ਉੱਠ ਕੇ ਪਰਮਾਤਮਾ ਦਾ ਨਾਮ ਜਪਣ ਲਈ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।
ਜਿਹੜੇ ਲੋਕ ਇਨ੍ਹਾਂ ਗੱਲਾਂ ਨੂੰ ਅਪਨਾਉਂਦੇ ਹਨ ਉਨ੍ਹਾਂ ਲੋਕਾਂ ਨੂੰ ਕਦੀ ਵੀ ਕਿਸੇ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਅੰਮ੍ਰਿਤ ਵੇਲੇ ਉੱਠਣ ਵਿੱਚ ਪਰੇਸ਼ਾਨੀਆਂ ਨਹੀਂ ਆਉਣਗੀਆਂ।ਸਭ ਤੋਂ ਪਹਿਲਾਂ ਅੰਮ੍ਰਿਤ ਵੇਲੇ ਉੱਠਣ ਲਈ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਰਾਤ ਨੂੰ ਸੋਣ ਦਾ ਸਮਾਂ ਸਹੀ ਹੋਣਾ ਚਾਹੀਦਾ ਹੈ। ਭਾਵ ਤਕਰੀਬਨ ਸਤ ਤੋਂ ਅੱਠ ਵਜੇ ਦੇ ਕਰੀਬ ਸੋਣਾ ਚਾਹੀਦਾ ਹੈ। ਕਿਉਂਕਿ ਜੇਕਰ ਸਮੇਂ ਨਾਲ ਇਨਸਾਨ ਸੌਂ ਜਾਂਦਾ ਹੈ ਤਾਂ ਉਸ ਨੂੰ ਉੱਠਣ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਹੁੰਦੀ। ਇਸ ਤੋਂ ਇਲਾਵਾ ਦੂਜੀ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਨੀਂਦ ਤਕਰੀਬਨ ਪੰਜ ਤੋਂ ਛੇ ਘੰਟਿਆਂ ਦੇ ਵਿਚਕਾਰ ਹੋਣੀ ਚਾਹੀਦੀ ਹੈ ਕਿਉਂਕਿ ਅਜਿਹਾ ਕਰਨ ਨਾਲ ਦਿਮਾਗ ਸ਼ਾਂਤ ਰਹਿੰਦਾ ਹੈ।
ੲਿਸ ਤੋਂ ੲਿਲਾਵਾ ਸੌਣ ਤੋਂ ਪਹਿਲਾਂ ਅਜਿਹੇ ਕਾਰਜ ਨਹੀਂ ਕਰਨੇ ਚਾਹੀਦੇ ਜਿਸ ਨਾਲ ਰਾਤ ਨੂੰ ਸੌਣ ਸਮੇਂ ਪ੍ਰੇਸ਼ਾਨੀਆਂ ਆਉਂਦੀਆਂ ਰਹਿਣ ਜਾਂ ਦਿਮਾਗ ਦੀ ਵਿਚ ਕਿਸੇ ਤਰ੍ਹਾਂ ਦੀ ਟੈਂਸ਼ਨ ਰਹੇ ਕਿਉਂਕਿ ਅਜਿਹੀ ਹਾਲਤ ਨੀਂਦ ਪੂਰੀ ਨਹੀਂ ਹੁੰਦੀ ਜਿਸ ਕਾਰਨ ਸਵੇਰੇ ਉੱਠਣ ਵਿੱਚ ਮੁਸ਼ਕਲਾਂ ਆਉਂਦੀਆਂ ਹਨ। ਇਸ ਤੋਂ ਇਲਾਵਾ ਰਾਤ ਨੂੰ ਖਾਣਾ ਸਮੇਂ ਸਿਰ ਖਾਣਾ ਚਾਹੀਦਾ ਹੈ ਕਿਉਂਕਿ ਜੇਕਰ ਖਾਣਾ ਲੇਟ ਜਾਂ ਜਲਦੀ ਖਾਇਆ ਜਾਂਦਾ ਹੈ ਤਾਂ ਇਸ ਨਾਲ ਸਵੇਰੇ ਉੱਠਣ ਸਮੇਂ ਮੁਸ਼ਕਲਾਂ ਆਉਂਦੀਆਂ ਹਨ।
ਇਸ ਤੋਂ ਇਲਾਵਾ ਰਾਤ ਨੂੰ ਸੈਰ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਖਾਣਾ ਖਾਣ ਤੋਂ ਬਾਅਦ ਜੇਕਰ ਸੈਰ ਕੀਤੀ ਜਾਂਦੀ ਹੈ ਤਾਂ ਭੋਜਨ ਆਸਾਨੀ ਨਾਲ ਹਜ਼ਮ ਹੋ ਜਾਂਦਾ ਹੈ.ਜਿਸ ਨਾਲ ਨੀਂਦ ਆਉਂਦੀ ਹੈ ਅਤੇ ਸਵੇਰੇ ਸਮੇਂ ਸਿਰ ਉੱਠਿਆ ਜਾਂਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ