ਕਈ ਵਾਰੀ ਗਲਤ ਖਾਣ ਪੀਣ ਦੇ ਕਾਰਨ ਜਾਂ ਲਗਾਤਾਰ ਮੌਸਮ ਬਦਲਣ ਦੇ ਕਾਰਨ ਸਰੀਰ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਆਸਾਨੀ ਨਾਲ ਛੁਟਕਾਰਾ ਪਾਇਆ ਜਾ ਸਕਦਾ ਹੈ ਜੇਕਰ ਅਸੀਂ ਇਸ ਘਰੇਲੂ ਨੁਸਖੇ ਨੂੰ ਰੋਜ਼ਾਨਾ ਵਰਤੋਂ ਵਿੱਚ ਲਿਆਉਂਦੇ ਹਾਂ। ਦਰਅਸਲ ਸੇਬ ਦਾ ਸਿਰਕਾ ਸਾਡੇ ਸਰੀਰ ਲਈ ਬਹੁਤ ਜ਼ਿਆਦਾ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਸ ਵਿਚ ਬਹੁਤ ਸਾਰੇ ਪੌਸ਼ਟਿਕ ਅਤੇ ਅਜਿਹੇ ਤੱਤ ਪਾਏ ਜਾਂਦੇ ਹਨ ਜਿਨ੍ਹਾਂ ਦੀ ਵਰਤੋਂ ਕਰਨ ਨਾਲ ਬਹੁਤ ਫਾਇਦਾ ਹੁੰਦਾ ਹੈ। ਪਰ ਸੇਬ ਦੇ ਸਿਰਕੇ ਦੀ ਵਰਤੋਂ ਕਰਨ ਲਈ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਇਸ ਦੀ ਵਰਤੋਂ ਕਰਨ ਨਾਲ ਕੋਈ ਨੁਕਸਾਨ ਨਾ ਹੋਵੇ।
ਇਸੇ ਤਰ੍ਹਾਂ ਜੇਕਰ ਗਲ ਨਾਲ ਸੰਬੰਧਿਤ ਪਰੇਸ਼ਾਨੀਆਂ ਹੋਣ ਜਾਂ ਖਾਂਸੀ ਜ਼ੁਕਾਮ ਹੋਵੇ ਤਾਂ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਪਾਉਣ ਲਈ ਸੇਬ ਦੇ ਸਿਰਕੇ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਲਈ ਸਭ ਤੋਂ ਪਹਿਲਾਂ ਰਾਤ ਦੇ ਸਮੇਂ ਨੂੰ ਸੌਣ ਤੋਂ ਪਹਿਲਾਂ ਇਕ ਕਲਾਸ ਕੋਸਾ ਪਾਣੀ ਲੈ ਲਵੋ ਹੁਣ ਉਸ ਵਿੱਚ ਇੱਕ ਚਮਚ ਸੇਬ ਦਾ ਸਿਰਕਾ ਪਾ ਲਵੋ ਅਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਕੇ ਇਸ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਕੈਲੇਸਟ੍ਰੋਲ ਅਤੇ ਬਲੱਡ ਪ੍ਰੈਸ਼ਰ ਨਾਲ ਸਬੰਧਿਤ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਵੀ ਸੇਬ ਦੇ ਸਿਰਕੇ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਲਈ ਸਭ ਤੋਂ ਪਹਿਲਾਂ ਇਕ ਗਿਲਾਸ ਪਾਣੀ ਵਿੱਚ ਸੇਬ ਦਾ ਸਿਰਕਾ ਪਾ ਲਵੋ ਅਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਲਓ। ਇਸ ਤੋਂ ਬਾਅਦ ਇਸ ਨੁਸਖ਼ੇ ਦੀ ਵਰਤੋਂ ਖਾਣਾ ਖਾਣ ਤੋਂ ਤਕਰੀਬਨ ਅੱਧਾ ਘੰਟਾ ਪਹਿਲਾਂ ਕਰਨੀ ਚਾਹੀਦੀ ਹੈ ਇਸ ਦੀ ਵਰਤੋਂ ਕਰਨ ਨਾਲ ਖੂਨ ਪਤਲਾ ਹੋ ਜਾਵੇਗਾ ਅਤੇ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਮਿਲੇਗੀ। ੲਿਸ ਤੋਂ ੲਿਲਾਵਾ ਬਾਲਾਂ ਨਾਲ ਸੰਬੰਧਿਤ ਪਰੇਸ਼ਾਨੀਆਂ ਜਾਂ ਸਿਰਕੀ ਤੋਂ ਛੁਟਕਾਰਾ ਪਾਉਣ ਲਈ ਸਭ ਤੋਂ ਪਹਿਲਾਂ ਇਕ ਕਟੋਰੀ ਸਰ੍ਹੋਂ ਦੇ ਤੇਲ ਵਿੱਚ ਇੱਕ ਚੱਮਚ ਸੇਬ ਦਾ ਸਿਰਕਾ ਪਾ ਲਵੋ ਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਕੇ ਵਾਲਾਂ ਵਿੱਚ ਲਗਾਓ। ਇਸ ਨੁਸਖ਼ੇ ਦੀ ਲਗਾਤਾਰ ਵਰਤੋਂ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਮਿਲੇਗਾ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ