ਸੋਮਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਅੱਜ ਪੰਜਾਬ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਗਏ। ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰੈਸ ਕਾਨਫਰੰਸ ਕੀਤੀ ਤੇ ਮੀਟਿੰਗ ਵਿ ਲਏ ਗਏ ਫੈਸਲਿਆਂ ਨੂੰ ਜਨਤਕ ਕੀਤਾ। ਮੀਟਿੰਗ ਵਿਚ ਪਾਣੀ ਦੇ ਬਿੱਲਾਂ ਨੂੰ ਲੈ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਹੁਣ ਪਿੰਡਾਂ ਅਤੇ ਸ਼ਹਿਰਾਂ ਵਿਚ ਰਹਿੰਦੇ ਲੋਕਾਂ ਦਾ ਪਾਣੀ ਦਾ ਬਿੱਲ ਸਿਰਫ 50 ਰੁਪਏ ਆਵੇਗਾ।
ਦੱਸ ਦਈਏ ਕਿ ਮੁੱਖ ਮੰਤਰੀ ਚੰਨੀ ਨੇ ਵੱਡਾ ਐਲਾਨ ਕਰਦਿਆਂ ਸ਼ਹਿਰਾਂ ਦਾ ਪਾਣੀ ਦਾ ਬਕਾਇਆ ਬਿੱਲ ਮੁਆਫ਼ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸ਼ਹਿਰਾਂ ਦਾ 700 ਕਰੋੜ ਦਾ ਪਾਣੀ ਦਾ ਬਕਾਇਆ ਬਿੱਲ ਮੁਆਫ਼ ਕੀਤਾ ਹੈ। ਉਹਨਾਂ ਕਿਹਾ ਕਿ ਪਿੰਡਾਂ ਵਿਚ ਹਰੇਕ ਵਰਗ ਦੇ ਲੋਕਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ ਕੀਤੇ ਗਏ ਹਨ ਤੇ ਟਿਊਬਵੈੱਲਾਂ ਦਾ ਬਿੱਲ ਵੀ ਪੰਜਾਬ ਸਰਕਾਰ ਖ਼ੁਦ ਭਰੇਗੀ।ਮੁੱਖ ਮੰਤਰੀ ਚੰਨੀ ਨੇ ਵੱਡਾ ਐਲਾਨ ਕਰਦਿਆਂ ਸ਼ਹਿਰਾਂ ਦਾ ਪਾਣੀ ਦਾ ਬਕਾਇਆ ਬਿੱਲ ਮੁਆਫ਼ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸ਼ਹਿਰਾਂ ਦਾ 700 ਕਰੋੜ ਦਾ ਪਾਣੀ ਦਾ ਬਕਾਇਆ ਬਿੱਲ ਮੁਆਫ਼ ਕੀਤਾ ਹੈ। ਉਹਨਾਂ ਕਿਹਾ ਕਿ ਪਿੰਡਾਂ ਵਿਚ ਹਰੇਕ ਵਰਗ ਦੇ ਲੋਕਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ ਕੀਤੇ ਗਏ ਹਨ ਤੇ ਟਿਊਬਵੈੱਲਾਂ ਦਾ ਬਿੱਲ ਵੀ ਪੰਜਾਬ ਸਰਕਾਰ ਖ਼ੁਦ ਭਰੇਗੀ।
ਦੱਸ ਦਈਏ ਕਿ ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਖਜ਼ਾਨਾ ਖਾਲੀ ਨਹੀਂ ਤੇ ਨਾ ਹੀ ਅਸੀਂ ਖਾਲੀ ਹੋਣ ਦੇਵਾਂਗੇ। ਸੀਐੱਮ ਚੰਨੀ ਨੇ BSF ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਅਸੀਂ ਇਸ ਮਾਮਲੇ ‘ਤੇ ਅਲੱਗ ਤੋਂ ਕੈਬਨਿਟ ਮੀਟਿੰਗ ਸੱਦ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਉਹ ਇਸ ਮਾਮਲੇ ‘ਤੇ ਆਲ ਪਾਰਟੀ ਮੀਟਿੰਗ ਵੀ ਸੱਦਣਗੇ।
ਦੱਸ ਦਈਏ ਕਿ ਮੁੱਖ ਮੰਤਰੀ ਨੇ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਏ ਜਾਣ ਦੇ ਕੇਂਦਰ ਦੇ ਫੈਸਲੇ ਦੀ ਨਿੰਦਾ ਵੀ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਕੇਂਦਰ ਦੇ ਇਸ ਫੈਸਲੇ ਦੇ ਬਿਲਕੁਲ ਖਿਲਾਫ਼ ਹਾਂ। ਉਹਨਾਂ ਨੇ ਸਰਕਾਰ ਨੂੰ ਸਖ਼ਤ ਹੋ ਕੇ ਕਿਹਾ ਕਿ ਸੂਬਾ ਸਰਕਾਰ ਤੋਂ ਪੁੱਛੇ ਬਿਨ੍ਹਾਂ ਉਹ ਕੋਈ ਵੀ ਪੈਸਲਾ ਨਹੀਂ ਲੈ ਸਕਦੇ। ਉਹਨਾਂ ਕਿਹਾ ਕਿ ਜੇ ਸਾਨੂੰ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਪਿਆ ਤਾਂ ਉਹ ਵੀ ਬੁਲਾਵਾਂਗੇ।