ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱ ਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਦੇ ਨਾਮ ਦੱਸਾਂਗੇ ਜਿਨ੍ਹਾਂ ਨੂੰ ਜੇਕਰ ਤੁਸੀਂ ਭਿਗੋ ਕੇ ਖਾਂਦੇ ਹੋ ਤਾਂ ਕਾਫ਼ੀ ਜ਼ਿਆਦਾ ਫ਼ਾਇਦੇ ਵਿੱਚ ਰਹੋਗੇ ਭਾਵ ਤੁਹਾਡੀ ਪਾਚਨ ਕਿਰਿਆ ਤੰਦਰੁਸਤ ਰਹੇਗੀ ਮੋਟਾਪੇ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ ਅਤੇ ਸਰੀਰ ਦੀਆਂ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ਕਰਨ ਵਾਸਤੇ ਇਹ ਚੀਜ਼ਾਂ ਕਾਫ਼ੀ ਜਗ੍ਹਾ ਲਾਹੇਵੰਦ ਹੁੰਦੀਆਂ ਹਨ ਇਨ੍ਹਾਂ ਦੇ ਵਿੱਚੋਂ
ਸਭ ਤੋਂ ਪਹਿਲਾਂ ਅਲਸੀ ਦੀ ਗੱਲ ਕਰਦੇ ਹਾਂ ਅਲਸੀ ਦੇ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਾਡੇ ਸਰੀਰ ਨੂੰ ਬੀਮਾਰੀਆਂ ਤੋਂ ਦੂਰ ਰੱਖਦੇ ਹਨ ਇਸ ਨੂੰ ਇਕ ਚਮਚ ਦੀ ਮਾਤਰਾ ਦੇ ਵਿੱਚ ਇੱਕ ਗਲਾਸ ਪਾਣੀ ਦੇ ਵਿੱਚ ਡੁਬੋ ਕੇ ਰੱਖਣਾ ਹੈ ਰਾਤ ਦੇ ਸਮੇਂ ਤੁਸੀਂ ਅਜਿਹਾ ਕਰਨਾ ਹੈ ਅਤੇ ਅਗਲੀ ਸਵੇਰ ਤੁਸੀਂ ਇਸ ਦਾ ਸੇਵਨ ਕਰਨਾ ਹੈ ਜੇਕਰ ਅਜਿਹਾ ਕਰਦੇ ਹੋ ਤਾਂ ਇਸ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ ਅਲਸੀ ਸਾਡੇ ਸਰੀਰ ਵਿਚ ਬਲੱਡ ਸਰਕੂਲੇਸ਼ਨ ਨੂੰ ਸਹੀ ਰੱਖਦੀ ਹੈ ਇਸ ਦੇ ਇਲਾਵਾ ਜੇਕਰ ਤੁਹਾਡੀਆਂ ਹੱਡੀਆਂ ਦੇ ਵਿੱਚ ਦਰਦ ਰਹਿੰਦਾ ਹੈ। ਭਾਵ ਜੋੜ ਕਾਫ਼ੀ ਦਰਦ ਕਰਦੇ ਹਨ ਤਾਂ ਉਸ ਤੋਂ ਛੁਟਕਾਰਾ ਪਾਉਣ ਵਾਸਤੇ ਤੁਸੀਂ ਮੇਥੀ ਦਾਣੇ ਦਾ ਇਸਤੇਮਾਲ ਕਰ ਸਕਦੇ ਹੋ ਇੱਕ ਚਮਚ ਮੇਥੀ ਦਾਣੇ ਨੂੰ ਰਾਤ ਦੇ ਸਮੇਂ ਇੱਕ ਗਲਾਸ ਪਾਣੀ ਦੇ ਵਿੱਚ ਭਿਗੋ ਕੇ ਰੱਖ ਦਿਓ ਅਤੇ ਅਗਲੀ ਸਵੇਰ ਇਸ ਦਾ ਪਾਣੀ ਏ ਸਮੇਤ ਹੀ ਸੇਵਨ ਕਰਨਾ ਹੈ ਜੇਕਰ ਤੁਸੀਂ ਰਾਤ ਦੇ ਸਮੇਂ ਚਾਰ ਪੰਜ ਬਦਾਮ
ਨੂੰ ਭਿਗੋ ਕੇ ਰੱਖਦੇ ਹੋ ਅਤੇ ਅਗਲੀ ਸਵੇਰ ਇਨ੍ਹਾਂ ਨੂੰ ਛਿੱਲ ਕੇ ਇਨ੍ਹਾਂ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਵੀ ਸਰੀਰ ਵਿੱਚ ਹੋਈ ਪੋਸ਼ਕ ਤੱਤਾਂ ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ ਜੇਕਰ ਤੁਹਾਡੇ ਵਾਲ ਬਹੁਤ ਜ਼ਿਆਦਾ ਝੜ੍ਹਦੇ ਹਨ ਜਾਂ ਫਿਰ ਅੱਖਾਂ ਦੀ ਨਿਗ੍ਹਾ ਕਮਜ਼ੋਰ ਹੋ ਚੁੱਕੀ ਹੋਵੇ ਤਾਂ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ ਕਿਸ਼ਮਿਸ਼ ਨੂੰ ਭਿਗੋ ਕੇ ਖਾਣ ਨਾਲ ਵੀ ਸਰੀਰ ਦੇ ਵਿੱਚ ਹੋਈ ਖ਼ੂਨ ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ ਅਖਰੋਟ ਦਾ ਸੇਵਨ ਕਰਨ ਨਾਲ ਦਿਮਾਗੀ ਕਮਜ਼ੋਰੀ ਨੂੰ ਖ਼ਤਮ ਕੀਤਾ ਜਾ ਸਕਦਾ ਹੈ ਇਸ ਨੂੰ ਵੀ ਤੁਸੀਂ ਭਿਗੋ ਕੇ ਖਾ ਸਕਦੇ ਹੋ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਰਾਤ ਦੇ ਸਮੇਂ ਭਿਗੋ ਕੇ ਖਾਧਾ ਜਾ ਸਕਦਾ ਹੈ ਜੇਕਰ ਪ੍ਰੋਟੀਨ ਦੀ ਕਮੀ ਹੋਵੇ ਤਾਂ ਕਾਲੇ ਛੋਲਿਆਂ ਨੂੰ ਭਿਗੋ ਕੇ ਖਾ ਸਕਦੇ ਹੋ।
ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ